ਰਾਹੁਲ ਗਾਂਧੀ ਅੱਜ ਦਰਬਾਰ ਸਾਹਿਬ ਹੋਣਗੇ ਨਤਮਸਤਕ

ਅੰਮ੍ਰਿਤਸਰ : ਕਾਂਗਰਸ ਦੇ ਸੀਨੀਅਰ ਆਗੂ ਅਤੇ ਸੰਸਦ ਮੈਂਬਰ ਰਾਹੁਲ ਗਾਂਧੀ ਭਲਕੇ 2 ਅਕਤੂਬਰ ਨੂੰ ਗਾਂਧੀ ਜੈਯੰਤੀ ਮੌਕੇ ਅੰਮ੍ਰਿਤਸਰ ਆ ਰਹੇ ਹਨ। ਉਹ ਇਥੇ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣਗੇ। ਇਹ ਉਨ੍ਹਾਂ ਦਾ ਨਿੱਜੀ ਦੌਰਾ ਹੈ। ਕਾਂਗਰਸੀ ਸੂਤਰਾਂ ਅਨੁਸਾਰ ਰਾਹੁਲ ਗਾਂਧੀ ਨੇ ਆਪਣੇ ਦੌਰੇ ਬਾਰੇ ਪਾਰਟੀ ਨੂੰ ਜਾਣੂ ਨਹੀਂ ਕਰਵਾਇਆ ਪਰ ਇਸ ਦੌਰੇ ਦੀ ਜ਼ਿੰਮੇਵਾਰੀ ਸਿਰਫ ਕੁਝ ਚੋਣਵੇਂ ਕਾਂਗਰਸੀ ਆਗੂਆਂ ਨੂੰ ਹੀ ਦਿੱਤੀ ਗਈ ਹੈ, ਜੋ ਭਲਕੇ ਉਨ੍ਹਾਂ ਦੇ ਨਾਲ ਹੋਣਗੇ। ਉਹ ਸਵੇਰੇ ਹਵਾਈ ਅੱਡੇ ’ਤੇ ਪੁੱਜਣਗੇ ਅਤੇ ਕਰੀਬ 10 ਵਜੇ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣਗੇ। ਉਹ ਗੁਰੂਘਰ ਵਿੱਚ ਗੁਰਬਾਣੀ ਦਾ ਕੀਰਤਨ ਸਰਵਣ ਕਰਨਗੇ ਅਤੇ ਲੰਗਰ ਹਾਲ ਵਿੱਚ ਸੇਵਾ ਕਰਨਗੇ। ਉਹ ਰਾਤ ਨੂੰ ਵੀ ਅੰਮ੍ਰਿਤਸਰ ਠਹਿਰਨਗੇ ਅਤੇ ਅਗਲੀ ਸਵੇਰ ਸ੍ਰੀ ਦਰਬਾਰ ਸਾਹਿਬ ਵਿਖੇ ਪਾਲਕੀ ਦੀ ਸੇਵਾ ਸਮੇਂ ਪੁੱਜਣਗੇ। ਉਪਰੰਤ ਉਹ ਵਾਪਸੀ ਕਰਨਗੇ।

Spread the love