ਅਮਰੀਕਾ ‘ਚ ਜਹਾਜ਼ ਹਾਦਸੇ ‘ਚ ਸੰਸਦ ਮੈਂਬਰ,ਪਤਨੀ ਤੇ ਦੋ ਬੱਚਿਆਂ ਦੀ ਮੌਤ

ਅਮਰੀਕਾ ਦੇ ਉੱਤਰੀ ਡਕੋਟਾ ਰਾਜ ਤੋਂ ਰਿਪਬਲਿਕਨ ਪਾਰਟੀ ਦੇ ਸੰਸਦ ਮੈਂਬਰ ਡੱਗ ਲਾਰਸਨ, ਉਨ੍ਹਾਂ ਦੀ ਪਤਨੀ ਅਤੇ ਦੋ ਬੱਚਿਆਂ ਦੀ ਜਹਾਜ਼ ਹਾਦਸੇ ਵਿੱਚ ਮੌਤ ਹੋ ਗਈ। ਰਿਪਬਲਿਕਨ ਪਾਰਟੀ ਦੇ ਇਕ ਸੰਸਦ ਮੈਂਬਰ ਨੇ ਇਹ ਜਾਣਕਾਰੀ ਦਿੱਤੀ।

ਗ੍ਰੈਡ ਕਾਉਂਟੀ ਸ਼ੈਰਿਫ ਵਿਭਾਗ ਨੇ ਫੇਸਬੁੱਕ ‘ਤੇ ਇਕ ਬਿਆਨ ਵਿਚ ਕਿਹਾ ਕਿ ਜਹਾਜ਼ ਮੋਆਬ ਤੋਂ ਲਗਭਗ 24 ਕਿਲੋਮੀਟਰ (24 ਮੀਲ) ਦੱਖਣ ਵਿਚ ਕੈਨਿਯਨਲੈਂਡਸ ਹਵਾਈ ਅੱਡੇ ਤੋਂ ਉਡਾਣ ਭਰਨ ਤੋਂ ਥੋੜ੍ਹੀ ਦੇਰ ਬਾਅਦ ਹਾਦਸਾਗ੍ਰਸਤ ਹੋ ਗਿਆ, ਜਿਸ ਵਿੱਚ ਡੱਗ ਲਾਰਸਨ, ਉਨ੍ਹਾਂ ਦੀ ਪਤਨੀ ਅਤੇ ਦੋ ਬੱਚਿਆਂ ਦੀ ਮੌਤ ਹੋ ਗਈ।

ਨੈਸ਼ਨਲ ਟਰਾਂਸਪੋਰਟੇਸ਼ਨ ਸੇਫਟੀ ਬੋਰਡ ਨੇ ਸੋਸ਼ਲ ਮੀਡੀਆ ਐਕਸ ‘ਤੇ ਇਕ ਪੋਸਟ ‘ਚ ਕਿਹਾ ਕਿ ਜਹਾਜ਼ ਦੇ ਕਰੈਸ਼ ਹੋਣ ਦੀ ਜਾਂਚ ਕੀਤੀ ਜਾ ਰਹੀ ਹੈ।

ਦੱਸ ਦਈਏ ਕਿ ਲਾਰਸਨ ਰਿਪਬਲਿਕਨ ਪਾਰਟੀ ਅਤੇ ਨੌਰਥ ਡਕੋਟਾ ਨੈਸ਼ਨਲ ਗਾਰਡ ਵਿੱਚ ਲੈਫਟੀਨੈਂਟ ਕਰਨਲ ਰਹਿ ਚੁੱਕੇ ਹਨ ਅਤੇ ਮੌਜੂਦਾ ਸਮੇਂ ਵਿੱਚ ਉਹ ਐਮਪੀ ਸਨ ਅਤੇ ਉਨ੍ਹਾਂ ਦੀ ਪਤਨੀ ਇੱਕ ਕਾਰੋਬਾਰੀ ਸੀ।

Spread the love