ਨਵੀਂ ਦਿੱਲੀ, 03 ਅਕਤੂਬਰ : ਨਿਊਜ਼ ਕਲਿਕ ਦੇ ਸੰਸਥਾਪਕ ਅਤੇ ਮੁੱਖ ਸੰਪਾਦਕ ਪ੍ਰਬੀਰ ਪੁਰਕਾਯਸਥ ਨੂੰ 03 ਅਕਤੂਬਰ ਨੂੰ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਦੇ ਦਫ਼ਤਰ ਚ ਲਿਆਂਦਾ ਗਿਆ। ਦਿੱਲੀ ਪੁਲਿਸ ਵੱਲੋਂ 30 ਤੋਂ ਵੱਧ ਟਿਕਾਣਿਆਂ ‘ਤੇ ਕਥਿਤ ਤੌਰ ‘ਤੇ ਨਿਊਜ਼ ਕਲਿੱਕ ਨਾਲ ਜੁੜੇ ਵੱਖ-ਵੱਖ ਅਹਾਤਿਆਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਦਿੱਲੀ ਹਾਈ ਕੋਰਟ ਨੇ 22 ਅਗਸਤ ਨੂੰ ਦਿੱਲੀ ਪੁਲਿਸ ਦੇ ਈਓਡਬਲਯੂ ਦੁਆਰਾ ਦਾਇਰ ਇੱਕ ਪਟੀਸ਼ਨ ‘ਤੇ ਨਿਊਜ਼ ਕਲਿਕ ਦੇ ਮੁੱਖ ਸੰਪਾਦਕ ਪ੍ਰਬੀਰ ਪੁਰਕਾਯਸਥ ਨੂੰ ਨੋਟਿਸ ਜਾਰੀ ਕੀਤਾ। ਐਫਆਈਆਰ ਦੇ ਅਨੁਸਾਰ, ਯੂਏਪੀਏ ਅਤੇ ਹੋਰ ਆਈਪੀਸੀ ਧਾਰਾਵਾਂ ਦੇ ਤਹਿਤ ਕੇਸ ਦਰਜ ਕੀਤਾ ਗਿਆ ਸੀ ਅਤੇ ਜਾਂਚ ਸ਼ੁਰੂ ਕੀਤੀ ਗਈ ਸੀ।

Spread the love