ਭੂਚਾਲ ਨਾਲ ਪੰਜਾਬ, ਹਰਿਆਣਾ ਤੇ ਦਿੱਲੀ ਕੰਬੇ ,6.2 ਰਿਕਟਰ ਪੈਮਾਨੇ ‘ਤੇ ਹਿੱਲੀ ਧਰਤੀ

ਚੰਡੀਗੜ੍ਹ ; ਅੱਜ ਭੂਚਾਲ ਦੇ ਝਟਕਿਆਂ ਨਾਲ ਪੰਜਾਬ, ਹਰਿਆਣਾ ਤੇ ਦਿੱਲੀ ਸਮੇਤ ਉਤਰੀ ਭਾਰਤ ਕੰਬ ਉਠਿਆ |ਹਾਸਲ ਜਾਣਕਾਰੀ ਮੁਤਾਬਕ ਮੰਗਲਵਾਰ ਨੂੰ ਪੰਜਾਬ-ਹਰਿਆਣਾ ਸਮੇਤ ਉੱਤਰੀ ਭਾਰਤ ਦੇ ਕਈ ਇਲਾਕਿਆਂ ਵਿੱਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਅਚਾਨਕ ਧਰਤੀ ਹਿੱਲਣ ਕਾਰਨ ਲੋਕ ਡਰ ਗਏ। ਭੂਚਾਲ ਦੇ ਆਉਣ ਦਾ ਸਮਾਂ ਦੁਪਹਿਰ 2:53 ਸੀ। ਅਜੇ ਤੱਕ ਕਿਸੇ ਨੁਕਸਾਨ ਦੀ ਕੋਈ ਖਬਰ ਨਹੀਂ ਹੈ।

ਭੂਚਾਲ ਦੇ ਤੇਜ਼ ਝਟਕੇ ਕੀਤੇ ਗਏ ਮਹਿਸੂਸ

ਦਰਅਸਲ, ਮੰਗਲਵਾਰ ਨੂੰ ਦਿੱਲੀ-ਐਨਸੀਆਰ ਸਮੇਤ ਉੱਤਰੀ ਭਾਰਤ ਦੇ ਕਈ ਇਲਾਕਿਆਂ ਵਿੱਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਹਨ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਮੁਤਾਬਕ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 6.2 ਮਾਪੀ ਗਈ। ਉੱਤਰ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਦਿੱਲੀ ਵਿੱਚ ਭੂਚਾਲ ਦੀ ਤੀਬਰਤਾ 4.6 ਮਾਪੀ ਗਈ ਹੈ। ਭੂਚਾਲ ਦਾ ਕੇਂਦਰ ਨੇਪਾਲ ਵਿੱਚ ਸੀ। ਇਸ ਦੀ ਡੂੰਘਾਈ ਧਰਤੀ ਦੀ ਸਤ੍ਹਾ ਤੋਂ 10 ਕਿਲੋਮੀਟਰ ਸੀ।

Spread the love