ਚੰਡੀਗੜ੍ਹ ; ਪੰਜਾਬ ਕੈਬਨਿਟ ਨੇ ਅਟਾਰਨੀ ਜਨਰਲ (ਏਜੀ) ਵਿਨੋਦ ਘਈ ਦਾ ਅਸਤੀਫ਼ਾ ਸਵੀਕਾਰ ਕਰ ਲਿਆ ਹੈ। ਏਜੀ ਵਿਨੋਦ ਘਈ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਆਪਣਾ ਅਸਤੀਫਾ ਮੁੱਖ ਮੰਤਰੀ ਨੂੰ ਭੇਜਿਆ ਸੀ। ਨਵੇਂ ਏਜੀ ਵਜੋਂ ਗੁਰਮਿੰਦਰ ਸਿੰਘ ਦੇ ਨਾਮ ਨੂੰ ਕੈਬਨਿਟ ਨੇ ਪ੍ਰਵਾਨਗੀ ਦੇ ਦਿੱਤੀ।

ਸੀਐਮ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਹੈ ਕਿ ਅੱਜ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਸੱਦੀ ਗਈ….ਜਿਸ ਵਿੱਚ ਨਵੇਂ AG ਨੂੰ ਕੈਬਨਿਟ ਵੱਲੋਂ ਪ੍ਰਵਾਨਗੀ ਦਿੱਤੀ ਗਈ…ਨਵੇਂ AG ਵਜੋਂ ਗੁਰਮਿੰਦਰ ਸਿੰਘ ਦੇ ਨਾਮ ਨੂੰ ਕੈਬਨਿਟ ਨੇ ਪ੍ਰਵਾਨਗੀ ਦਿੱਤੀ…ਨਾਲ ਹੀ SYL ਦੇ ਮਸਲੇ ਨੂੰ ਲੈਕੇ ਵੀ ਮੀਟਿੰਗ ‘ਚ ਚਰਚਾ ਹੋਈ…ਕਿਸੇ ਵੀ ਕੀਮਤ ‘ਤੇ ਇੱਕ ਬੂੰਦ ਵੀ ਵਾਧੂ ਪਾਣੀ ਕਿਸੇ ਹੋਰ ਸੂਬੇ ਨੂੰ ਨਹੀਂ ਦਿੱਤਾ ਜਾਵੇਗਾ…ਜਲਦ ਮਾਨਸੂਨ ਇਜਲਾਸ ਸੱਦਣ ‘ਤੇ ਵੀ ਵਿਚਾਰ ਹੋਇਆ…ਕਈ ਹੋਰ ਲੋਕ ਪੱਖੀ ਫੈਸਲਿਆਂ ਨੂੰ ਵੀ ਮਨਜ਼ੂਰੀ ਦਿੱਤੀ…

ਕੈਬਨਿਟ ਮੀਟਿੰਗ ਵਿੱਚ ਨਵੇਂ ਏਜੀ ਵਜੋਂ ਗੁਰਮਿੰਦਰ ਸਿੰਘ ਦੇ ਨਾਮ ਨੂੰ ਪ੍ਰਵਾਨਗੀ ਦੇਣ ਦੇ ਨਾਲ ਹੀ ਐਸਵਾਈਐਲ ਦੇ ਮਸਲੇ ਨੂੰ ਲੈ ਕੇ ਚਰਚਾ ਹੋਈ। ਮੀਟਿੰਗ ਵਿੱਚ ਫੈਸਲਾ ਹੋਇਆ ਕਿ ਕਿਸੇ ਵੀ ਕੀਮਤ ‘ਤੇ ਇੱਕ ਬੂੰਦ ਵੀ ਵਾਧੂ ਪਾਣੀ ਕਿਸੇ ਹੋਰ ਸੂਬੇ ਨੂੰ ਨਹੀਂ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਜਲਦ ਮਾਨਸੂਨ ਇਜਲਾਸ ਸੱਦਣ ‘ਤੇ ਵੀ ਵਿਚਾਰ ਕੀਤੀ ਗਈ ਹੈ।

Spread the love