ਭਾਜਪਾ ਸਰਕਾਰ ਬਦਲੇ ਦੀ ਰਾਜਨੀਤੀ ਕਰ ਰਹੀ: ਮਾਲਵਿੰਦਰ ਸਿੰਘ ਕੰਗ

ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਦੀ ਗ੍ਰਿਫਤਾਰੀ ਨੂੰ ਲੈਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਨੇ ਟਵਿੱਟਰ ‘ਤੇ ਪੋਸਟ ਕਰਦੇ ਹੋਏ ਲਿਖਿਆ ਹੈ ਕਿ ਜਿੱਥੇ ਜਨਤਾ ਸਾਥ ਨਾ ਦੇਵੇ, ਉੱਥੇ ਈਡੀ ਰਾਹੀਂ ਡਰਾਉਣਾ ਮੋਦੀ ਜੀ ਦੀ ਫਿਤਰਤ ਬਣ ਗਈ ਹੈ ਪਰ ਅਸੀਂ ਵੱਖਰੀ ਮਿੱਟੀ ਦੇ ਬਣੇ ਹਾਂ, ਡਰਨ ਵਾਲੇ ਨਹੀਂ…ਸੰਜੇ ਸਿੰਘ ਜ਼ਿੰਦਾਬਾਦ…

ਉਧਰ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵੀ ਰਾਜ ਸਭਾ ਮੈਂਬਰ ਸੰਜੇ ਸਿੰਘ ਦੀ ਗ੍ਰਿਫਤਾਰੀ ਬਾਰੇ ਆਪਣੇ ਐਕਸ ਅਕਾਊਂਟ ‘ਤੇ ਇੱਕ ਪੋਸਟ ‘ਚ ਲਿਖਿਆ ਕਿ ਮੈਂ ਸੰਸਦ ਮੈਂਬਰ ਸੰਜੇ ਸਿੰਘ ਦੀ ਈਡੀ ਵੱਲੋਂ ਗ੍ਰਿਫਤਾਰੀ ਦੀ ਸਖਤ ਨਿੰਦਾ ਕਰਦਾ ਹਾਂ। ਉਹ ਸੰਸਦ ਦੇ ਅੰਦਰ ਤੇ ਬਾਹਰ ਭ੍ਰਿਸ਼ਟਾਚਾਰ ਖਿਲਾਫ ਇੱਕ ਮਜ਼ਬੂਤ ​​ਆਵਾਜ਼ ਰਹੇ ਹਨ। ਭਾਜਪਾ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਉਣ ਲਈ ਏਜੰਸੀਆਂ ਦੀ ਵਰਤੋਂ ਕਰ ਸਕਦੀ ਹੈ ਪਰ ਅਸੀਂ ਝੁਕਾਂਗੇ ਨਹੀਂ ਤੇ ਸੱਚ ਦੀ ਜਿੱਤ ਹੋਵੇਗੀ।

ਪੰਜਾਬ ‘ਆਪ’ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਵੀ ਈਡੀ ਦੇ ਛਾਪੇ ‘ਤੇ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਲਗਾਤਾਰ ‘ਆਪ’ ਖਿਲਾਫ ਬਦਲੇ ਦੀ ਰਾਜਨੀਤੀ ਕਰ ਰਹੀ ਹੈ ਪਰ ਅੱਜ ਤੱਕ ਕਿਸੇ ਵੀ ‘ਆਪ’ ਆਗੂ ਕੋਲੋਂ ਇੱਕ ਪੈਸਾ ਵੀ ਨਹੀਂ ਮਿਲਿਆ। ਸਾਡੇ ਕਈ ਆਗੂਆਂ ਨੂੰ ਤੰਗ-ਪ੍ਰੇਸ਼ਾਨ ਕੀਤਾ ਗਿਆ ਹੈ ਤੇ ਗ੍ਰਿਫਤਾਰ ਵੀ ਕੀਤਾ ਗਿਆ

Spread the love