ਚੰਡੀਗੜ੍ਹ : ਗੈਂਗਸਟਰ ਜੱਗੂ ਭਗਵਾਨਪੁਰੀਆ ਨੇ ਆਪਣੀ ਜਾਨ ਨੂੰ ਖਤਰਾ ਦਸਦੇ ਹੋਏ ਉਸ ਨੇ ਪੰਜਾਬ-ਹਰਿਆਣਾ ਹਾਈ ਕੋਰਟ ਦੀ ਸ਼ਰਨ ਲਈ ਹੈ। ਪਟੀਸ਼ਨ ‘ਤੇ ਹਾਈ ਕੋਰਟ ਨੇ ਏਡੀਜੀ (ਜੇਲ੍ਹ) ਨੂੰ ਪਟੀਸ਼ਨਕਰਤਾ ਦੀ ਮੰਗ ‘ਤੇ 10 ਦਿਨਾਂ ਦੇ ਅੰਦਰ ਫ਼ੈਸਲਾ ਲੈਣ ਦੇ ਹੁਕਮ ਦਿੱਤੇ ਹਨ। ਪਟੀਸ਼ਨ ਦਾਇਰ ਕਰਦੇ ਹੋਏ ਜਗਦੀਪ ਸਿੰਘ ਉਰਫ ਜੱਗੂ ਭਗਵਾਨਪੁਰੀਆ ਨੇ ਲਾਰੇਂਸ ਬਿਸ਼ਨੋਈ, ਦਿਲਪ੍ਰੀਤ ਬਾਵਾ, ਨੀਟਾ ਦਿਓਲ, ਗੁਰਪ੍ਰੀਤ ਸੇਖੋਂ ਅਤੇ ਹੋਰ ਗੈਂਗਸਟਰਾਂ ਤੋਂ ਆਪਣੀ ਜਾਨ ਨੂੰ ਖਤਰਾ ਹੋਣ ਦਾ ਦਾਅਵਾ ਕੀਤਾ ਹੈ। ਪਟੀਸ਼ਨਰ ਨੇ ਕਿਹਾ ਕਿ ਖ਼ਤਰਾ ਸਿਰਫ਼ ਗਰੋਹ ਦੇ ਆਗੂਆਂ ਤੋਂ ਹੀ ਨਹੀਂ, ਸਗੋਂ ਉਨ੍ਹਾਂ ਦੇ ਸਮਰਥਕਾਂ ਅਤੇ ਹਮਦਰਦਾਂ ਤੋਂ ਵੀ ਹੈ ਕਿਉਂਕਿ ਉਹ ਪਟੀਸ਼ਨਰ ਨੂੰ ਖ਼ਤਮ ਕਰਨ ਦੀ ਸਾਜ਼ਿਸ਼ ਰਚ ਰਹੇ ਹਨ। ਜੇਕਰ ਉਸ ਨੂੰ ਬਠਿੰਡਾ ਜੇਲ੍ਹ ਵਿੱਚ ਤਬਦੀਲ ਕਰ ਦਿੱਤਾ ਜਾਂਦਾ ਹੈ ਤਾਂ ਉੱਥੇ ਮੌਜੂਦ ਗੈਂਗਸਟਰ ਉਸ ਦੀ ਜਾਨ ਲਈ ਵੱਡਾ ਖ਼ਤਰਾ ਸਾਬਤ ਹੋ ਸਕਦੇ ਹਨ।

Spread the love