ਚੰਡੀਗੜ੍ਹ : ਪੰਜਾਬ ਦੀਆਂ ਮੰਡੀਆਂ ‘ਚ ਕੰਮ ਕਰਦੇ 10 ਲੱਖ ਮਜ਼ਦੂਰਾਂ ਨੇ 7 ਅਕਤੂਬਰ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਉਤੇ ਚਲੇ ਗਏ ਨੇ । ਪੰਜਾਬ ਮੰਡੀ ਬੋਰਡ ਵੱਲੋਂ ਮਜ਼ਦੂਰਾਂ ਦੀਆਂ ਸਮੱਸਿਆਵਾਂ ਦਾ ਹੱਲ ਨਾ ਕਰਨ ਕਾਰਨ ਮਜ਼ਦੂਰਾਂ ‘ਚ ਭਾਰੀ ਰੋਸ ਹੈ। ਮਜ਼ਦੂਰ ਯੂਨੀਅਨ ਨੇ ਪੰਜਾਬ ਭਰ ਚ ਰੋਸ ਵਿਖਾਵੇ ਕੀਤੇ ਅਤੇ ਪੁਤਲੇ ਸਾੜੇ |

ਮਜ਼ਦੂਰ ਯੂਨੀਅਨ ਨੇ ਕਿ ਹੜਤਾਲ ਦੌਰਾਨ ਸੂਬੇ ਦੇ ਸਾਰੇ ਜ਼ਿਲ੍ਹਿਆਂ ‘ਚ ਹਰ ਰੋਜ਼ ਸਬੰਧਿਤ ਵਿਭਾਗ ਖ਼ਿਲਾਫ਼ ਰੋਸ ਪ੍ਰਦਰਸ਼ਨ ਵੀ ਕੀਤੇ ਜਾਣਗੇ।

ਸਬੰਧਿਤ ਵਿਭਾਗ ਦੇ ਅਧਿਕਾਰੀ ਕੁੰਭਕਰਨੀ ਨੀਂਦ ਸੁੱਤੇ ਪਏ

ਗੱਲਾ ਮਜ਼ਦੂਰ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ ਨੂੰ ਸੰਬੋਧਨ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਯੂਨੀਅਨ ਦੇ ਸੂਬਾ ਪ੍ਰਧਾਨ ਰਾਕੇਸ਼ ਕੁਮਾਰ ਤੁਲੀ ਨੇ ਕਿਹਾ ਕਿ ਮਜ਼ਦੂਰਾਂ ਦੀਆਂ ਸਮੱਸਿਆਵਾਂ ਸਬੰਧੀ ਬੋਰਡ ਦੇ ਉੱਚ ਅਧਿਕਾਰੀਆਂ ਨਾਲ ਕਈ ਮੀਟਿੰਗਾਂ ਕੀਤੀਆਂ ਜਾ ਚੁੱਕੀਆਂ ਹਨ ਅਤੇ ਉਨ੍ਹਾਂ ਨੂੰ ਇਸ ਸਬੰਧੀ ਜਾਣੂੰ ਵੀ ਕਰਵਾਇਆ ਗਿਆ ਹੈ, ਪਰ ਅਫ਼ਸੋਸ ਦੀ ਗੱਲ ਹੈ ਕਿ ਸਬੰਧਿਤ ਵਿਭਾਗ ਦੇ ਅਧਿਕਾਰੀ ਕੁੰਭਕਰਨੀ ਨੀਂਦ ਸੁੱਤੇ ਪਏ ਹਨ ਅਤੇ ਮਜ਼ਦੂਰਾਂ ਦੀਆਂ ਸਮੱਸਿਆਵਾਂ ਹੱਲ ਕਰਨ ਦੀ ਬਜਾਏ ਟਾਲਮਟੋਲ ਦੀ ਨੀਤੀ ਅਪਣਾ ਰਹੇ ਹਨ।

ਪੰਜਾਬ ਦੀਆਂ ਸਾਰੀਆਂ ਦਾਣਾ ਮੰਡੀਆਂ ਬੰਦ ਰੱਖਣ ਦਾ ਫ਼ੈਸਲਾ

ਇੱਥੋਂ ਤੱਕ ਕਿ ਮਜ਼ਦੂਰਾਂ ਵੱਲੋਂ 1 ਅਕਤੂਬਰ ਤੋਂ ਸੰਘਰਸ਼ ਸ਼ੁਰੂ ਕੀਤਾ ਜਾਣਾ ਸੀ ਪਰ ਪੰਜਾਬ ਦੇ ਖੇਤੀਬਾੜੀ ਮੰਤਰੀ ਦੇ ਭਰੋਸੇ ਤੋਂ ਬਾਅਦ ਸੰਘਰਸ਼ ਦੀ ਰੂਪ-ਰੇਖਾ ਅੱਗੇ ਪਾ ਦਿੱਤੀ ਗਈ ਪਰ ਮੰਤਰੀ ਵੱਲੋਂ ਯੂਨੀਅਨ ਨਾਲ ਸਮੱਸਿਆਵਾਂ ਦੇ ਹੱਲ ਲਈ ਕੋਈ ਗੱਲਬਾਤ ਨਹੀਂ ਕੀਤੀ ਗਈ, ਜਿਸ ਕਾਰਨ ਐੱਸਸੀਏਸ਼ਨ ਨੇ ਹੁਣ 7 ਅਕਤੂਬਰ ਤੋਂ ਪੰਜਾਬ ਦੀਆਂ ਸਾਰੀਆਂ ਦਾਣਾ ਮੰਡੀਆਂ ਬੰਦ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ।

Spread the love