ਮੁੰਬਈ, 18 ਅਕਤੂਬਰ

ਪੰਜਾਬ ਦੇ ਦੋ ਗੈਂਗਸਟਰਾਂ ਨੂੰ ਅੱਜ ਸਵੇਰੇ ਮੁੰਬਈ ਤੋਂ ਗ੍ਰਿਫਤਾਰ ਕੀਤਾ ਗਿਆ ਹੈ, ਜੋ ਕਤਲ ਦੀ ਕੋਸ਼ਿਸ਼ ਅਤੇ ਅਗਵਾ ਸਮੇਤ 11 ਮਾਮਲਿਆਂ ਵਿੱਚ ਸ਼ਾਮਲ ਹਨ। ਪੁਲੀਸ ਨੇ ਦੱਸਿਆ ਕਿ ਖਾਸ ਸੂਚਨਾ ਦੇ ਆਧਾਰ ‘ਤੇ ਮੁੰਬਈ ਅਪਰਾਧ ਸ਼ਾਖਾ ਦੇ ਅਧਿਕਾਰੀਆਂ ਨੇ ਕੁਰਲਾ ਖੇਤਰ ਦੇ ਵਨਿੋਬਾ ਭਾਵੇ ਨਗਰ ਵਿਚਲੇ ਹੋਟਲ ਤੋਂ ਇਹ ਗ੍ਰਿਫ਼ਤਾਰੀਆਂ ਕੀਤੀਆਂ ਹਨ। ਇਨ੍ਹਾਂ ਦੀ ਪਛਾਣ ਪੰਚਮਨੂਰ ਸਿੰਘ (32) ਅਤੇ ਹਿਮਾਂਸ਼ੂ ਮਾਤਾ (30) ਵਜੋਂ ਹੋਈ ਹੈ। ਇਹ ਦੋਵੇਂ ਪੰਜਾਬ ਦੇ ਜਲੰਧਰ ਦੇ ਵਸਨੀਕ ਹਨ ਅਤੇ ਕਤਲ ਦੀ ਕੋਸ਼ਿਸ਼, ਅਗਵਾ, ਗੋਲੀਬਾਰੀ ਅਤੇ ਦਹਿਸ਼ਤ ਪੈਦਾ ਕਰਨ ਵਰਗੇ ਅਪਰਾਧਾਂ ਸਮੇਤ 11 ਮਾਮਲਿਆਂ ਵਿੱਚ ਸ਼ਾਮਲ ਹਨ। ਮੁੰਬਈ ਪੁਲੀਸ ਨੇ ਪੰਜਾਬ ਪੁਲੀਸ ਨੂੰ ਗ੍ਰਿਫ਼ਤਾਰੀਆਂ ਬਾਰੇ ਸੂਚਿਤ ਕਰ ਦਿੱਤਾ ਹੈ। ਦੋਵੇਂ ਮੁਲਜ਼ਮਾਂ ਨੂੰ ਪੰਜਾਬ ਪੁਲੀਸ ਦੇ ਹਵਾਲੇ ਕਰ ਦਿੱਤਾ ਜਾਵੇਗਾ।

Spread the love