ਰੋਪੜ, 23 ਅਕਤੂਬਰ 2023 : ਕੁਝ ਦਿਨ ਪਹਿਲਾਂ ਪੰਜਾਬ ਦੇ ਰੋਪੜ ਵਿੱਚ ਪ੍ਰੋਫੈਸਰ ਬਲਵਿੰਦਰ ਕੌਰ ਦੀ ਖੁਦਕੁਸ਼ੀ ਦਾ ਮਾਮਲਾ ਨਵਾਂ ਮੋੜ ਲੈ ਰਿਹਾ ਹੈ। ਇਸ ਤੋਂ ਪਹਿਲਾਂ ਸੁਸਾਈਡ ਨੋਟ ਵਿੱਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਨਾਂ ਸਾਹਮਣੇ ਆਇਆ ਸੀ ਅਤੇ ਇੱਕ ਆਡੀਓ ਵੀ ਵਾਇਰਲ ਹੋਈ ਸੀ ਪਰ ਹੁਣ ਇੱਕ ਹੋਰ ਆਡੀਓ ਵਾਇਰਲ ਹੋਈ ਹੈ। ਜਿਸ ਵਿੱਚ ਉਹ ਆਪਣੇ ਪਤੀ ਨਾਲ ਖੁਦਕੁਸ਼ੀ ਕਰਨ ਦੀ ਗੱਲ ਕਰ ਰਹੀ ਹੈ। ਇਸ ਆਡੀਓ ਦੀ ਪੁਲਿਸ ਨੇ ਪੁਸ਼ਟੀ ਕੀਤੀ ਹੈ।

ਦੂਜੇ ਪਾਸੇ ਪੁਲੀਸ ਨੇ ਪ੍ਰੋਫੈਸਰ ਬਲਵਿੰਦਰ ਦੀ ਲਾਸ਼ ਦੀ ਭਾਲ ਵਿੱਚ ਸਰਹਿੰਦ ਨਹਿਰ ਵਿੱਚ ਤਲਾਸ਼ੀ ਮੁਹਿੰਮ ਚਲਾਈ। ਰੋਪੜ ਤੋਂ 3 ਕਿਲੋਮੀਟਰ ਅੱਗੇ ਸਰਹਿੰਦ ਨਹਿਰ ‘ਚੋਂ ਮਹਿਲਾ ਪ੍ਰੋਫੈਸਰ ਦੀ ਲਾਸ਼ ਬਰਾਮਦ ਹੋਈ ਹੈ।

ਤੁਹਾਨੂੰ ਦੱਸ ਦੇਈਏ ਕਿ ਰੋਪੜ ਦੀ ਪ੍ਰੋਫੈਸਰ ਬਲਵਿੰਦਰ ਕੌਰ ਨੇ ਸਰਹਿੰਦ ਨਹਿਰ ਵਿੱਚ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ ਸੀ। ਇਸ ਮਾਮਲੇ ਵਿੱਚ ਉਸਦੇ ਭਰਾ ਨੇ ਥਾਣਾ ਸਿਟੀ ਰੂਪਨਗਰ ਵਿੱਚ ਐਫਆਈਆਰ ਦਰਜ ਕਰਵਾਈ ਸੀ। ਇਸ ਦੌਰਾਨ ਬਲਵਿੰਦਰ ਕੌਰ ਵੱਲੋਂ ਲਿਖਿਆ ਇੱਕ ਸੁਸਾਈਡ ਨੋਟ ਵੀ ਮਿਲਿਆ ਹੈ। ਜਿਸ ਵਿੱਚ ਸਿੱਖਿਆ ਮੰਤਰੀ ਬੈਂਸ ਨੂੰ ਖੁਦਕੁਸ਼ੀ ਲਈ ਜ਼ਿੰਮੇਵਾਰ ਠਹਿਰਾਇਆ ਗਿਆ। ਇੱਕ ਆਡੀਓ ਵੀ ਵਾਇਰਲ ਹੋਇਆ ਸੀ।

ਹਾਲਾਂਕਿ ਇਸ ਮਾਮਲੇ ‘ਚ ਇਕ ਨਵੀਂ ਆਡੀਓ ਸਾਹਮਣੇ ਆਉਣ ਤੋਂ ਬਾਅਦ Police ਦੀ ਜਾਂਚ ਨੇ ਮੋੜ ਲੈ ਲਿਆ ਹੈ। ਡੀ.ਐੱਸ.ਪੀ ਰੋਪੜ ਤਰਲੋਚਨ ਸਿੰਘ ਨੇ ਦੱਸਿਆ ਕਿ ਪ੍ਰੋਫੈਸਰ ਦੇ ਫੋਨ ‘ਚੋਂ ਆਡੀਓ ਮਿਲੀ ਹੈ, ਜੋ ਜਾਂਚ ਦਾ ਵਿਸ਼ਾ ਹੈ, ਜਿਸ ਦਾ ਖੁਲਾਸਾ ਪੂਰੀ ਜਾਂਚ ਤੋਂ ਬਾਅਦ ਹੀ ਹੋਵੇਗਾ।

Spread the love