ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ 400 ਕਰੋੜ ਦਾ ਘਾਟਾ ਪਿਆ : ਸਰਨਾ

ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਅੱਜ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋ ਹਿਸਾਬ ਲੈਣ ਦੀ ਵੀ ਮੰਗ ਕੀਤੀ| ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਰਮਜੀਤ ਸਿੰਘ ਸਰਨਾ ਨੇ ਕਿਹਾ ਕਿ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਪਣੀ ਪ੍ਰੈਸ ਕਾਨਫਰੰਸ ਵਿੱਚ ਕਿਹਾ ਸੀ ਕਿ ਉਹਨਾਂ ਨੂੰ ਸਕੂਲਾਂ ਤੋਂ 400 ਕਰੋੜ ਰੁਪਏ ਦੇ ਕਰੀਬ ਕਰਜ਼ਾ ਚੜ ਚੁੱਕਾ ਹੈ| ਪਰਮਜੀਤ ਸਿੰਘ ਸਰਨਾ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਤੋਂ ਮੰਗ ਕੀਤੀ ਕਿ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੇ ਬੁਲਾ ਕੇ ਉਹਨਾਂ ਤੋਂ ਹਿਸਾਬ ਲਿਆ ਜਾਵੇ ਕਿ ਆਖਰ ਇਹਨਾਂ ਕਰਜ਼ਾ ਕਿਸ ਤਰੀਕੇ ਨਾਲ ਦਿੱਲੀ ਕਮੇਟੀ ਦੇ ਉੱਪਰ ਚੜਿਆ ਹੈ |

Spread the love