ਚੰਡੀਗੜ੍ਹ : ਸਾਬਕਾ ਪੁਲਿਸ ਕੈਟ ਗੁਰਮੀਤ ਸਿੰਘ ਪਿੰਕੀ ਦੀ ਮੌਤ ਹੋ ਗਈ ਹੈ। ਗੁਰਮੀਤ ਸਿੰਘ ਪਿੰਕੀ (Gurmeet Singh Pinky Cat) ਦੀ ਡੇਂਗੂ ਕਾਰਨ ਮੌਤ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਉਸ ਦਾ ਚੰਡੀਗੜ੍ਹ ਦੇ ਇਕ ਨਿੱਜੀ ਹਸਪਤਾਲ ਵਿਚ ਇਲਾਜ ਚੱਲ ਰਿਹਾ ਸੀ।

ਉਹ ਪਿਛਲੇ ਕੁਝ ਸਮੇਂ ਤੋਂ ਬਿਮਾਰ ਸੀ। ਪਿੰਕੀ ਕੈਟ ਡੇਂਗੂ ਤੋਂ ਪੀੜਤ ਸੀ। ਪਿੰਕੀ, ਖਾੜਕੂਵਾਦ ਦੌਰਾਨ ਪੁਲਿਸ ਦਾ ਸੂਹੀਆ ਸੀ। ਬਾਅਦ ਵਿੱਚ ਪੰਜਾਬ ਪੁਲਿਸ ‘ਚ ਇੰਸਪੈਕਟਰ ਬਣ ਗਿਆ ਸੀ। 2001 ‘ਚ ਲੁਧਿਆਣਾ ਦੇ ਨੌਜਵਾਨ ਦੇ ਕਤਲ ਦੇ ਦੋਸ਼ ਵਿਚ ਸਜ਼ਾ ਸੁਣਾਈ ਗਈ ਸੀ। ਅਦਾਲਤ ਨੇ ਉਸ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ ਪਰ ਉਹ ਸੱਤ ਸਾਲਾਂ ਬਾਅਦ ਹੀ ਰਿਹਾਅ ਹੋ ਗਿਆ ਸੀ

Spread the love