ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਬਹਿਸ ਵਿੱਚ ਨਾ ਪਹੁੰਚਣ ‘ਤੇ ਵਿਰੋਧੀ ਧਿਰਾਂ ਨੂੰ ਘੇਰਿਆ ਹੈ। ਉਨ੍ਹਾਂ ਨੇ ਵਿਰੋਧੀਆਂ ਨੂੰ ਭਗੌੜਾ ਕਰਾਰ ਦਿੰਦਿਆਂ ਕਿਹਾ ਹੈ ਕਿ ਪੰਜਾਬ ਦਾ ਕੌਣ ਦਰਦੀ ਹੈ ਤੇ ਕੌਣ ਗ਼ੱਦਾਰ? ਅੱਜ ਸਾਰਾ ਹਿਸਾਬ ਕਰਨਾ ਸੀ…ਪਰ ਹੁਣ ਤੱਕ ਰਾਜ ਕਰਨ ਵਾਲੇ ਬਹਿਸ ਤੋਂ ਹੀ ਭੱਜ ਗਏ ਹਨ। ਉਨ੍ਹਾਂ ਨੇ ਕਿਹਾ ਕਿ ਕੁਰਸੀਆਂ ਦੇ ਲਾਲਚੀਆਂ ਦੀਆਂ ਕੁਰਸੀਆਂ ਅੱਜ ਪੂਰੇ ਪੰਜਾਬ ਸਾਹਮਣੇ ਖਾਲੀ ਪਈਆਂ ਰਹੀਆਂ।

ਸੀਐਮ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ…

ਕਿਹਨੇ ਕਦੋਂ ਤੇ ਕਿਵੇਂ ਪੰਜਾਬ ਤੇ ਪੰਜਾਬੀਆਂ ਨਾਲ ਵਿਸ਼ਵਾਸਘਾਤ ਕੀਤਾ..ਕੌਣ ਦਰਦੀ ਕੌਣ ਗ਼ੱਦਾਰ, ਅੱਜ ਸਾਰਾ ਹਿਸਾਬ ਕਰਨਾ ਸੀ…ਪਰ ਅਫ਼ਸੋਸ ਮੇਰੇ ਸੱਦੇ ਦੇ ਬਾਵਜੂਦ ਹੁਣ ਤੱਕ ਰਾਜ ਕਰਨ ਵਾਲੇ ਸਾਰਥਕ ਬਹਿਸ ਤੋਂ ਭੱਜ ਗਏ…ਜੇ ਲੋਕਾਂ ਨੇ ਹਰਾ ਦਿੱਤੇ ਇਹਦਾ ਮਤਲਬ ਇਹ ਨਹੀਂ ਕਿ ਸਾਰੇ ਗੁਨਾਹ ਮਾਫ਼ ਹੋ ਗਏ…ਕੁਰਸੀਆਂ ਦੇ ਲਾਲਚੀਆਂ ਦੀਆਂ ਕੁਰਸੀਆਂ ਅੱਜ ਪੂਰੇ ਪੰਜਾਬ ਸਾਹਮਣੇ ਖਾਲੀ ਪਈਆਂ ਰਹੀਆਂ…ਪੰਜਾਬ ਖ਼ਾਤਰ ਉਹਨਾਂ ਦੀਆਂ ਨੀਅਤਾਂ ਵੀ ਖਾਲੀ ਨੇ…

SYL ਸਮੇਤ ਹਰ ਮਸਲੇ ਦਾ ਪੱਕਾ ਚਿੱਠਾ ਲੋਕਾਂ ਸਾਹਮਣੇ ਰੱਖਿਆ…ਪੰਜਾਬ ਦੇ ਸਵਾ ਤਿੰਨ ਕਰੋੜ ਲੋਕ ਜੱਜ ਨੇ ਫ਼ੈਸਲਾ ਹੁਣ ਆਪ ਕਰਨਗੇ

ਸੁਨੀਲ ਜਾਖੜ ਨੇ ਟਵੀਟ ਕਰਕੇ ਕਿਹਾ

ਉਧਰ ਇਸ ਤੋਂ ਪਹਿਲਾਂ ਬੀਜੇਪੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਟਵੀਟ ਕਰਕੇ ਕਿਹਾ ਸੀ ਕਿ ਆਗੂਆਂ ਨੂੰ ਬਹਿਸ ਦਾ ਤੇ ਪੰਜਾਬੀਆਂ ਨੂੰ ਭਾਗ ਲੈਣ ਦਾ ਸੱਦਾ ਦੇ ਕੇ ਹੁਣ ਪੰਜਾਬ ਸਰਕਾਰ ਪੁਲਿਸ ਦੇ ਸਹਾਰੇ ਲੋਕਾਂ ਨੂੰ ਪਹੁੰਚਣ ਤੋਂ ਰੋਕਣ ਤੇ ਲੱਗੀ ਹੈ, ਤਾਂ ਜੋ ਕੋਈ ਲੁਧਿਆਣੇ ਆ ਕੇ ਝੂਠ ਦੀ ਬੁਨਿਆਦ ‘ਤੇ ਟਿਕੀ ਤੇ ਇਸ਼ਤਿਹਾਰਬਾਜੀ ਦੇ ਪਰਦੇ ਪਿੱਛੇ ਲੁਕੀ ਸਰਕਾਰ ਦੀਆਂ ਨਾਕਾਮੀਆਂ ਉਜਾਗਰ ਨਾ ਕਰ ਦੇਵੇ। ਇਸ ਲਈ ਲੋਕਾਂ ਨੂੰ ਘਰਾਂ ਦੇ ਅੰਦਰ ਨਜ਼ਰਬੰਦ ਕੀਤਾ ਜਾ ਰਿਹਾ ਹੈ। ਕੀ ਭਗਵੰਤ ਮਾਨ ਜੀ ਸੱਚ ਦਾ ਸਾਹਮਣਾ ਕਰਨ ਤੋਂ ਘਬਰਾ ਰਹੇ ਹਨ ?

Spread the love