ਚੰਡੀਗੜ੍ਹ ; ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲੇ ਸਿੱਖ ਮਹਾਰਾਜਾ ਰਣਜੀਤ ਸਿੰਘ ਦਾ ਅੱਜ ਜਨਮ ਦਿਹਾੜਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ ਅਤੇ ਉਹਨਾਂ ਦਾ ਨਾਮ ਭਾਰਤ ਦੇ ਉਹਨਾਂ ਮਹਾਨ ਸ਼ਾਸਕਾਂ ਵਿੱਚ ਆਉਂਦਾ ਹੈ। ਦੱਸਣਯੋਗ ਹੈ ਕਿ ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।

ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ਉੱਤੇ ਅੱਜ ਵੱਖ-ਵੱਖ ਸਿਆਸੀ ਆਗੂਆਂ ਨੇ ਟਵੀਟ ਕਰ ਕੇ ਸੂਬਾਂ ਵਾਸੀਆਂ ਨੂੰ ਉਹਨਾਂ ਦੇ ਜਨਮ ਦਿਹਾੜੇ ਦੀਆਂ ਮੁਬਾਰਕਾਂ ਦਿੱਤੀਆਂ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ (13 ਨਵੰਬਰ) ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ਮੌਕੇ ਖਾਸ ਅੰਦਾਜ਼ ਵਿੱਚ ਵਧਾਈਆਂ ਦਿੱਤੀਆਂ। ਉਨ੍ਹਾਂ ਟਵੀਟ ਕਰਦਿਆਂ ਲਿਖਿਆ- ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਜੀ ਦੇ ਜਨਮ ਦਿਹਾੜੇ ਦੀਆਂ ਸਮੂਹ ਪੰਜਾਬੀਆਂ ਨੂੰ ਬਹੁਤ ਬਹੁਤ ਵਧਾਈਆਂ….

Spread the love