ਜਲੰਧਰ, 21 ਨਵੰਬਰ 2023- ਕਿਸਾਨਾਂ ਦੇ ਵਲੋਂ ਗੰਨੇ ਦੇ ਰੇਟ ਵਧਾਉਣ ਸਮੇਤ ਹੋਰ ਕਿਸਾਨੀ ਮੰਗਾਂ ਨੂੰ ਲੈ ਕੇ ਜਲੰਧਰ-ਲੁਧਿਆਣਾ ਹਾਈਵੇਅ ਜਾਮ ਕਰ ਦਿੱਤਾ ਗਿਆ ਹੈ। ਬੀਕੇਯੂ ਦੋਆਬਾ ਸੂਬਾ ਪ੍ਰਧਾਨ ਮਨਜੀਤ ਸਿੰਘ ਰਾਏ ਨੇ ਵੱਧ ਤੋਂ ਵੱਧ ਕਿਸਾਨਾਂ ਨੂੰ ਇਸ ਧਰਨੇ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਦੂਜੇ ਪਾਸੇ, ਹਾਈਵੇਅ ਜਾਮ ਦੀ ਸੂਚਨਾ ਮਿਲਦੇ ਹੀ ਵੱਡੀ ਗਿਣਤੀ ਵਿਚ ਪੁਲਿਸ ਮੁਲਾਜ਼ਮ ਵੀ ਤੈਨਾਤ ਹੋ ਗਏ ਹਨ।

Spread the love