ਨਵੀਂ ਦਿੱਲੀ ਭਾਰਤ ਅੱਜ ਵਰਚੁਅਲ ਜੀ-20 ਸਿਖ਼ਰ ਸੰਮੇਲਨ ਦੀ ਮੇਜ਼ਬਾਨੀ ਕਰੇਗਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇਤਾਵਾਂ ਨੂੰ ਸੰਬੋਧਨ ਕਰਨਗੇ, ਜਿਸ ਵਿੱਚ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਅਤੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਸ਼ਾਮਲ ਹੋਣਗੇ। ਕੈਨੇਡਾ ਨੇ ਇਸ ਸੰਮੇਲਨ ਵਿੱਚ ਟਰੂਡੋ ਦੀ ਸ਼ਮੂਲੀਅਤ ਦੀ ਪੁਸ਼ਟੀ ਕੀਤੀ ਹੈ। ਇਹ ਪਹਿਲੀ ਵਾਰ ਹੈ, ਜਦੋਂ ਕੈਨੇਡਾ ਅਤੇ ਭਾਰਤ ਵਿਚਾਲੇ ਚੱਲ ਰਹੇ ਕੂਟਨੀਤਕ ਤਣਾਅ ਦੇ ਬਾਵਜੂਦ ਟਰੂਡੋ ਅਤੇ ਪ੍ਰਧਾਨ ਮੰਤਰੀ ਮੋਦੀ ਆਹਮੋ-ਸਾਹਮਣੇ ਹੋਣਗੇ। ਰੂਸ ਨੇ ਵੀ ਜੀ-20 ਸੰਮੇਲਨ ‘ਚ ਪੂਤਿਨ ਦੀ ਸ਼ਮੂਲੀਅਤ ਦੀ ਪੁਸ਼ਟੀ ਕੀਤੀ ਹੈ। ਚੀਨ ਨੇ ਐਲਾਨ ਕੀਤਾ ਹੈ ਕਿ ਪ੍ਰਧਾਨ ਮੰਤਰੀ ਲੀ ਕੇਕਿਯਾਂਗ ਭਾਰਤ ਦੇ ਸੱਦੇ ‘ਤੇ ਜੀ-20 ਨੇਤਾਵਾਂ ਦੇ ਵਰਚੁਅਲ ਸੰਮੇਲਨ ‘ਚ ਹਿੱਸਾ ਲੈਣਗੇ।

Spread the love