ਸੰਗਰੂਰ : ਸੰਗਰੂਰ ਦੇ ਘਾਵਦਾ ‘ਚ ਬਣੇ ਮੈਰੀਟੋਰੀਅਸ ਸਕੂਲ ‘ਚ ਬੱਚਿਆਂ ਨੂੰ ਖਰਾਬ ਖਾਣਾ ਦਿੱਤਾ ਗਿਆ ਹੈ। ਜਿਸ ਕਾਰਨ 40 ਦੇ ਕਰੀਬ ਬੱਚੇ ਇਹ ਖਾਣਾ ਖਾਣ ਤੋਂ ਬਾਅਦ ਬਿਮਾਰ ਹੋ ਗਏ ਹਨ। ਜਾਣਕਾਰੀ ਮੁਤਾਬਕ ਬੱਚਿਆਂ ਨੂੰ ਸਰਕਾਰੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।

ਇਸ ਘਟਨਾ ਤੋਂ ਬਾਅਦ ਸੰਗਰੂਰ ਦੇ ਐਸਡੀਐਮ ‘ਤੇ ਵਿਧਾਇਕ ਨਰੇਂਦਰ ਕੌਰ ਭਾਰਜ ਸਕੂਲ ਪਹੁੰਚੇ ਹਨ। ਬੱਚਿਆਂ ਦੇ ਮਾਪੇ ਕਾਫੀ ਪਰੇਸ਼ਾਨ ਹਨ ਅਤੇ ਰੋ ਰਹੇ ਹਨ। ਸਕੂਲ ਪ੍ਰਸ਼ਾਸਨ ਵੱਲੋਂ ਸਕੂਲ ਦੇ ਦੋਵੇਂ ਗੇਟ ਬੰਦ ਕਰ ਦਿੱਤੇ ਗਏ ਹਨ। ਦੱਸ ਦੇਈਏ ਕਿ ਸਕੂਲ ਦੇ ਅੰਦਰ ਹੀ ਹੋਸਟਲ ਬਣਾਇਆ ਗਿਆ ਹੈ।ਬੱਚੇ ਇੱਥੇ ਰਹਿੰਦੇ ਹਨ ਅਤੇ ਪੜ੍ਹਦੇ ਹਨ। ਫਿਲਹਾਲ ਅਗਰੇਲੀ ਜਾਂਚ ਜਾਰੀ ਹੈ।

Spread the love