ਪਟਿਆਲਾ: ਗਿਆਨੀ ਰਘਬੀਰ ਸਿੰਘ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਅੱਜ ਪਟਿਆਲਾ ਕੇਂਦਰੀ ਜੇਲ੍ਹ ਵਿਚ ਭੁੱਖ ਹੜਤਾਲ ’ਤੇ ਬੈਠੇ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਲਈ ਪਹੁੰਚੇ ਸਨ। ਮੁਲਾਕਾਤ ਦੌਰਾਨ ਜਥੇਦਾਰ ਨੇ ਭਾਈ ਰਾਜੋਆਣਾ ਨੂੰ ਭੁੱਖ ਹੜਤਾਲ ਖਤਮ ਕਰਨ ਲਈਰਾਜ਼ੀ ਕਰ ਲਿਆ। ਜਥੇਦਾਰ ਦੇ ਨਾਲ ਗਿਆਨੀ ਸੁਲਤਾਨ ਸਿੰਘ ਜਥੇਦਾਰ ਤਖਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇ ਹਰਜਿੰਦਰ ਸਿੰਘ ਧਾਮੀ ਵੀ ਪਹੁੰਚੇ ਸਨ।

ਐਡਵੋਕੇਟ ਧਾਮੀ ਨੇ ਦੱਸਿਆ ਕਿ ਰਾਜੋਆਣਾ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ 31 ਦਸੰਬਰ ਤੱਕ ਉਹਨਾਂ ਦੇ ਕੇਸ ਦਾ ਫੈਸਲਾ ਕੀਤਾ ਜਾਵੇ।

Spread the love