ਚੰਡੀਗੜ੍ਹ : ਕਾਂਗਰਸ ਦੇ ਸੀਨੀਅਰ ਲੀਡਰ ਤੇ ਸਾਬਕਾ ਮੰਤਰੀ ਪਰਗਟ ਸਿੰਘ ਨੇ ਭਗਵੰਤ ਮਾਨ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਨੇ ਪੰਜਾਬ ਅੰਦਰ ਆਮ ਆਦਮੀ ਪਾਰਟੀ ਦਾ ਸਿੱਖਿਆ ਮਾਡਲ ਫਲਾਪ ਕਰਾਰ ਦਿੱਤਾ ਹੈ। ਪਰਗਟ ਸਿੰਘ ਨੇ ਮੁੱਖ ਮੰਤਰੀ ਤੇ ਹੋਰ ਮੰਤਰੀਆਂ ਦੇ ਘਰਾਂ ਅੱਗੇ ਲੱਗੇ ਧਰਨਿਆਂ ਦੇ ਅੰਕੜੇ ਪੇਸ਼ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਨਸੀਹਤ ਦਿੱਤੀ ਕਿ ਆਪਣੇ ਰਾਜ ਵਿੱਚ ਅਧਿਆਪਕਾਂ ਦਾ ਹਾਲ ਵੇਖੋ।

ਪਰਗਟ ਸਿੰਘ ਨੇ ਟਵੀਟ ਕਰਕੇ ਕਿਹਾ….

ਆਮ ਆਦਮੀ ਪਾਰਟੀ ਦਾ ਫਲਾਪ ਸਿੱਖਿਆ ਮਾਡਲ

✅ 180 ਦਿਨਾਂ ਤੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦੇ ਸਾਹਮਣੇ ਪਾਣੀ ਦੀ ਟੈਂਕੀ ਤੇ ਕੱਚੇ ਅਧਿਆਪਕ

✅ 50 ਦਿਨਾਂ ਤੋਂ ਵਿੱਤ ਮੰਤਰੀ ਹਰਪਾਲ ਚੀਮਾ ਦੀ ਰਿਹਾਇਸ਼ ਦੇ ਨਜ਼ਦੀਕ ਪਾਣੀ ਦੀ ਟੈਂਕੀ ਤੇ ETT ਅਧਿਆਪਕ

✅ 100 ਦਿਨਾਂ ਤੋਂ ਸਿੱਖਿਆ ਮੰਤਰੀ ਹਰਜੋਤ ਬੈਂਸ ਦੇ ਪਿੰਡ 1158 ਪ੍ਰੋਫੈਸਰ

✅ 60 ਦਿਨਾਂ ਤੋਂ ਸਿੱਖਿਆ ਮੰਤਰੀ ਹਰਜੋਤ ਬੈਂਸ ਦੇ ਪਿੰਡ ETT 5994 ਅਧਿਆਪਕ

ਮੁੱਖ ਮੰਤਰੀ ਜੀ, ਨਜ਼ਰ ਮਾਰੋ, ਤੁਹਾਡੇ ਰਾਜ ਵਿੱਚ ਅਧਿਆਪਕ ਵਰਗ ਦਾ ਹਾਲ

ਦੱਸ ਦਈਏ ਕਿ ਸਰਕਾਰ ਬਣਨ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਭਰੋਸਾ ਦਿੱਤਾ ਸੀ ਕਿ ਕਿਸੇ ਨੂੰ ਵੀ ਧਰਨਾ ਲਾਉਣ ਦੀ ਲੋੜ ਨਹੀਂ ਪਵੇਗੀ। ਅੱਜ ਹਾਲਾਤ ਇਹ ਬਣ ਗਏ ਹਨ ਆਪਣੀਆਂ ਮੰਗਾਂ ਮੰਨਵਾਉਣ ਲਈ ਜਥੇਬੰਦੀਆਂ ਨੂੰ ਸੜਕਾਂ ਉੱਪਰ ਆਉਣਾ ਪੈ ਰਿਹਾ ਹੈ। ਇਸ ਲਈ ਵਿਰੋਧੀ ਧਿਰਾਂ ਭਗਵੰਤ ਮਾਨ ਸਰਕਾਰ ਨੂੰ ਘੇਰ ਰਹੀਆਂ ਹਨ।

Spread the love