– ਪੀ. ਐਚ. ਡੀ. ਸੀ. ਸੀ. ਆਈ. ਦੁਆਰਾ ਕਰਵਾਏ ਜਾ ਰਹੇ 17ਵੇਂ ਪਾਈਟੈਕਸ ਦਾ ਕੀਤਾ ਉਦਘਾਟਨ
– ਈਕੋ ਟੂਰਿਜ਼ਮ, ਐਡਵੈਂਚਰ ਅਤੇ ਵਾਟਰ ਸਪੋਰਟਸ ਨੂੰ ਵਿਕਸਤ ਕਰਨਾ ਸਰਕਾਰ ਦੀ ਤਰਜੀਹ
ਅੰਮ੍ਰਿਤਸਰ, 7 ਦਸੰਬਰ 2023 – ਪੰਜਾਬ ਦੇ ਸੈਰ ਸਪਾਟਾ, ਸੱਭਿਆਚਾਰਕ ਮਾਮਲੇ ਅਤੇ ਨਿਵੇਸ਼ ਪ੍ਰਮੋਸ਼ਨ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਹੈ ਕਿ ਸਰਕਾਰ ਦੀ ਮੁੱਖ ਤਰਜੀਹ ਪੰਜਾਬ ਵਿੱਚ ਈਕੋ-ਟੂਰਿਜ਼ਮ, ਐਡਵੈਂਚਰ ਅਤੇ ਵਾਟਰ ਸਪੋਰਟਸ ਅਤੇ ਸੈਰ-ਸਪਾਟੇ ਨੂੰ ਸਮੁੱਚੇ ਤੌਰ ’ਤੇ ਵਿਕਸਤ ਕਰਨਾ ਹੈ। ਸਰਕਾਰ ਵੱਲੋਂ ਇਨ੍ਹਾਂ ਖੇਤਰਾਂ ਵਿੱਚ ਕੀਤੇ ਜਾ ਰਹੇ ਯਤਨਾਂ ਦੇ ਭਵਿੱਖ ਵਿੱਚ ਮਿਸਾਲੀ ਨਤੀਜੇ ਸਾਹਮਣੇ ਆਉਣਗੇ। ਅਨਮੋਲ ਗਗਨ ਮਾਨ ਅੱਜ ਇੱਥੇ ਪੀ. ਐਚ. ਡੀ. ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਵੱਲੋਂ ਕਰਵਾਏ ਜਾ ਰਹੇ 17ਵੇਂ ਪੰਜਾਬ ਇੰਟਰਨੈਸ਼ਨਲ ਟਰੇਡ ਐਕਸਪੋ (ਪਾਈਟੈਕਸ) ਦੇ ਰਸਮੀ ਉਦਘਾਟਨ ਮੌਕੇ ਦੇਸ਼-ਵਿਦੇਸ਼ ਤੋਂ ਆਏ ਕਾਰੋਬਾਰੀਆਂ ਨੂੰ ਸੰਬੋਧਨ ਕਰ ਰਹੇ। ਉਨਾਂ ਕਿਹਾ ਕਿ ਪੰਜਾਬ ਵਿੱਚ ਪਹਿਲੀ ਵਾਰ ਆਮ ਲੋਕਾਂ ਦੀ ਸਰਕਾਰ ਬਣੀ ਹੈ। ਇਸ ਤੋਂ ਪਹਿਲਾਂ ਕਦੇ ਵੀ ਸਨਅਤਕਾਰਾਂ ਨੂੰ ਇਨੀਂ ਸਹੂਲਤਾਂ ਨਹੀਂ ਮਿਲੀਆਂ ਸਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਫੋਕਲ ਪੁਆਂਇਟਾਂ ਦੇ ਸੁਧਾਰ ਲਈ ਵਿਸ਼ੇਸ ਯੋਜਨਾ ਉਲੀਕੀ ਗਈ ਹੈੇ। ਜਿਸਦੇ ਤਹਿਤ 1150 ਕਰੋੜ ਰੁਪਏ ਖਰਚ ਕਰਕੇ ਇਨ੍ਹਾਂ ਫੋਕਲ ਪੁਆਂਇਟਾਂ ਨੂੰ ਮੁੜ ਤੋਂ ਸੁਰਜੀਤ ਕੀਤਾ ਜਾ ਰਿਹਾ ਹੈ। ਇਸ ਯੋਜਨਾ ਤਹਿਤ ਪੰਜਾਬ ਵਿੱਚ ਫੋਕਲ ਪੁਆਂਇਟਾਂ ਦਾ ਸੁਧਾਰ ਕਰਕੇ ਸਨਅਤਕਾਰਾਂ ਨੂੰ ਲਾਭ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਉਦਯੋਗ ਪੱਖੀ ਨੀਤੀਆਂ ਕਾਰਨ ਹੁਣ ਤੱਕ ਸੂਬੇ ਵਿੱਚ ਕਈ ਵੱਡੇ ਸਨਅਤੀ ਘਰਾਣੇ ਆਪਣੇ ਉਦਯੋਗ ਸਥਾਪਿਤ ਕਰ ਚੁੱਕੇ ਹਨ ਅਤੇ ਕੇਵਲ ਦੋ ਸਾਲ ਵਿੱਚ 60 ਹਜਾਰ ਕਰੋੜ ਦਾ ਪੂੰਜੀ ਨਿਵੇਸ਼ ਪੰਜਾਬ ਵਿੱਚ ਆ ਚੁੱਕਿਆ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸੈਰ ਸਪਾਟਾ ਖੇਤਰ ਦੀ ਸਮੁੱਚੀ ਸੰਭਾਵਨਾ ਨੂੰ ਵਿਕਸਤ ਕੀਤਾ ਜਾ ਰਿਹਾ ਹੈ ਤਾਂ ਜੋ ਦੇਸ਼ ਵਿਦੇਸ਼ ਵਿੱਚ ਵੱਸਦੇ ਪੰਜਾਬੀਆਂ, ਵਿਦੇਸ਼ੀ ਸੈਲਾਨੀਆਂ, ਭਾਰਤ ਦੇ ਵੱਖ-ਵੱਖ ਖੇਤਰਾਂ ਤੋਂ ਆਉਣ ਵਾਲੇ ਲੋਕ ਪੰਜਾਬ ਦੇ ਇਤਿਹਾਸਕ ਅਤੇ ਸੈਰ-ਸਪਾਟਾ ਸਥਾਨਾਂ ਅਤੇ ਵਿਰਾਸਤੀ ਪਹਿਲੂਆਂ ਦੀ ਭਰਪੂਰਤਾ ਦਾ ਆਨੰਦ ਲੈ ਸਕਣ। ਮਾਨ ਨੇ ਕਿਹਾ ਕਿ ਪਾਈਟੈਕਸ ਨੇ ਪੰਜਾਬ ਵਿੱਚ ਸੈਰ ਸਪਾਟੇ ਨੂੰ ਪ੍ਰਫੁੱਲਤ ਕਰਨ ਅਤੇ ਨਿਵੇਸ਼ ਵਾਧੇ ਦੇ ਸਾਡੇ ਵਿਜ਼ਨ ਦੇ ਨਾਲ ਤਾਲਮੇਲ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਅਜਿਹੇ ਸਮਾਗਮ ਪੰਜਾਬ ਦੇ ਆਰਥਿਕ ਵਿਕਾਸ ਵਿੱਚ ਯੋਗਦਾਨ ਪਾਉਣ ਵਾਲੇ ਮਾਰਕੀਟਿੰਗ, ਨੈੱਟਵਰਕਿੰਗ ਅਤੇ ਭਾਈਵਾਲੀ ਬਣਾਉਣ ਲਈ ਸੱਚਮੁੱਚ ਅਨਮੋਲ ਪਲੇਟਫਾਰਮ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਇਸ ਵੇਲੇ ਉਦਯੋਗਾਂ ਨੂੰ ਸੱਭ ਤੋ ਸਸਤੀ ਬਿਜਲੀ ਮੁਹੱਇਆ ਕਰਵਾਈ ਜਾ ਰਹੀ ਹੈ ਅਤੇ ਉਦਯੋਗਾਂ ਨੂੰ ਵਪਾਰ ਕਰਨ ਦੀ ਖੁੱਲ ਜਿਨ੍ਹੀ ਇਸ ਸਰਕਾਰ ਨੇ ਦਿੱਤੀ ਹੈ, ਉਹ ਪਹਿਲਾਂ ਕਦੇ ਵੀ ਨਹੀਂ ਮਿਲੀ। ਉਨ੍ਹਾਂ ਉਦਯੋਗਪਤੀਆਂ ਨੂੰ ਕਿਹਾ ਕਿ ਉਹ ਸਰਕਾਰ ਦਾ ਸਾਥ ਦੇਣ ਤਾਂ ਜੋ ਪੰਜਾਬ ਨੂੰ ਮੁੜ ਲੀਹਾਂ ਤੇ ਲਿਆਂਦਾ ਜਾ ਸਕੇ।
ਇਸ ਮੌਕੇ ਤੇ ਬੋਲਦਿਆ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਕਿਹਾ ਕਿ ਇਹ ਅੰਮ੍ਰਿਤਸਰ ਦੇ ਲਈ ਮਾਣ ਵਾਲੀ ਗੱਲ ਹੈ ਕਿ ਹਰ ਸਾਲ ਇੱਥੇ ਮੇਲੇ ਦਾ ਆਯੋਜਨ ਕੀਤਾ ਜਾਂਦਾ ਹੈ ਅਤੇ ਵੱਡੇ ਵੱਡੇ ਕਾਰੋਬਾਰੀ ਇਥੇ ਆਕੇ ਆਪਣੇ ਉਤਪਾਦਾਂ ਨੂੰ ਪ੍ਰਦਰਸ਼ਿਤ ਕਰਦੇ ਹਨ। ਉਨ੍ਹਾਂ ਕਿਹਾ ਕਿ 17 ਸਾਲ ਤੋਂ ਚਲਿੱਆ ਇਹ ਕਾਰਵਾਂ ਇੱਕ ਵੱਡਾ ਰੂਪ ਲੈ ਚੁੱਕਿਆ ਹੈ।
ਇਸ ਮੌਕੇ ਤੇ ਵਿਸ਼ੇਸ ਤੌਰ ਤੇ ਪੁੱਜੇ ਬਾਲੀਵੁੱਡ ਕਲਾਕਾਰ ਜਿੰਮੀ ਸ਼ੇਰਗਿਲ ਨੇ ਕਿਹਾ ਕਿ ਪਾਈਟੈਕਸ ਵਰਗੇ ਮੇਲਿਆਂ ਵਿੱਚ ਭਾਰੀ ਗਿਣਤੀ ਵਿੱਚ ਲੋਕ ਵੱਧ ਚੜ੍ਹ ਕੇ ਭਾਗ ਲੈ ਰਹੇ ਹਨ। ਇਹ ਇਸ ਗੱਲ ਦਾ ਸਬੂਤ ਹੈ ਕਿ ਪੰਜਾਬ ਹੁਣ ਸਹੀ ਲੀਹਾਂ ਤੇ ਤੁਰਦੇ ਹੋਏ ਰੰਗਲਾ ਪੰਜਾਬ ਬਣ ਰਿਹਾ ਹੈ।
ਇਸ ਮੌਕੇ ਪੀ. ਐਚ. ਡੀ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਦੇ ਡਿਪਟੀ ਸਕੱਤਰ ਜਨਰਲ ਨਵੀਨ ਸੇਠ ਨੇ ਕਿਹਾ ਕਿ ਪੀ. ਐਚ. ਡੀ ਚੈਂਬਰ ਦੀ ਇਹ ਕੋਸ਼ਿਸ਼ ਰਹੀ ਹੈ ਕਿ ਪੰਜਾਬ ਦੀ ਆਰਥਿਕਤਾ ਵਿੱਚ ਯੋਗਦਾਨ ਪਾਉਣ ਵਾਲੇ ਉਦਯੋਗਾਂ ਅਤੇ ਕਾਰੋਬਾਰੀਆਂ ਨੂੰ ਇੱਕ ਵਧੀਆ ਪਲੇਟਫਾਰਮ ਪ੍ਰਦਾਨ ਕੀਤਾ ਜਾਵੇ। ਵਪਾਰ, ਨਿਵੇਸ਼ ਅਤੇ ਆਰਥਿਕ ਖੁਸ਼ਹਾਲੀ ਨੂੰ ਬੜ੍ਹਾਵਾ ਦੇਣ ਲਈ ਸਾਡੀ ਵਚਨਬੱਧਤਾ ਪੰਜਾਬ ਸਰਕਾਰ ਦੇ ਵਿਜ਼ਨ ਦੇ ਨਾਲ ਨਿਰਵਿਘਨ ਮੇਲ ਖਾਂਦੀ ਹੈ।
ਇਸ ਮੌਕੇ ਡੀ. ਪੀ. ਐਸ. ਖਰਬੰਦਾ ਸੀ. ਈ. ਓ. ਪੰਜਾਬ ਬਿਊਰੋ ਆਫ ਇਨਵੈਸਟਮੈਂਟ ਪ੍ਰਮੋਸ਼ਨ ਨੇ ਕਿਹਾ ਕਿ ਪੰਜਾਬ ਵਿਚ ਨਵੀਂ ਸਰਕਾਰ ਦੇ ਗਠਨ ਤੋਂ ਬਾਅਦ ਪੰਜਾਬ ਵਿਚ ਬਹੁਤ ਸਾਰੇ ਨਾਮਵਰ ਕੰਪਨੀਆਂ ਨੇ ਨਿਵੇਸ਼ ਕੀਤਾ ਹੈ, ਜਿਸ ਤੋਂ ਬਾਅਦ ਪੰਜਾਬ ਵਿਚ ਰੁਜਗਾਰ ਵਧਿਆ ਹੈ ਉਥੇ ਹੀ ਉਦਯੋਗ ਕੰਪਨੀਆਂ ਵੀ ਸਥਾਪਤ ਹੋਈਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਹਰ ਸਾਲ ਪ੍ਰਸਤਾਵਿਤ ਨਿਵੇਸ਼ ਵਿਚ ਵਾਧਾ ਹੋ ਰਿਹਾ ਹੈ।
ਇਸ ਮੌਕੇ ਪੀ. ਐਚ. ਡੀ. ਸੀ. ਸੀ. ਆਈ ਪੰਜਾਬ ਚੈਪਟਰ ਦੇ ਚੇਅਰਮੈਨ ਆਰ. ਐਸ. ਸਚਦੇਵਾ ਨੇ ਦੱਸਿਆ ਕਿ ਪਾਈਟੈਕਸ ਦਾ ਇਹ 17ਵਾਂ ਐਡੀਸ਼ਨ ਹੈ, ਜਿਸ ਦਾ ਆਯੋਜਨ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਦੇ ਸਹਿਯੋਗ ਨਾਲ ਇਸ ਦਾ ਲਗਾਤਾਰ ਵਿਸਥਾਰ ਕੀਤਾ ਜਾ ਰਿਹਾ ਹੈ।
ਇਸ ਮੌਕੇ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ, ਜੀਐਮ ਉਦਯੋਗ ਇੰਦਰਜੀਤ ਸਿੰਘ ਟਾਂਡੀ, ਪੀ.ਐੱਚ.ਡੀ. ਸੀ. ਸੀ. ਆਈ ਪੰਜਾਬ ਚੈਪਟਰ ਦੇ ਕੋ-ਚੇਅਰ ਸੰਜੀਵ ਸੇਠੀ, ਕਰਨ ਗਿਲਹੋਤਰਾ, ਚੈਂਬਰ ਦੇ ਖੇਤਰੀ ਨਿਰਦੇਸ਼ਕ ਭਾਰਤੀ ਸੂਦ, ਸਥਾਨਕ ਕਨਵੀਨਰ ਜੈਦੀਪ ਸਿੰਘ, ਚੈਂਬਰ ਦੀ ਮਹਿਲਾ ਵਿੰਗ ਸ਼ੀ ਫੋਰਮ ਅੰਮ੍ਰਿਤਸਰ ਦੀ ਕਨਵੀਨਰ ਟੀਨਾ ਅਗਰਵਾਲ, ਕੋ-ਕਨਵੀਨਰ ਮੀਨਾ ਸਿੰਘ ਅਤੇ ਸਰਗੁਣ ਸਚਦੇਵ ਸਮੇਤ ਕਈ ਪਤਵੰਤੇ ਹਾਜ਼ਰ ਸਨ।
ਜਥੇਦਾਰ ਅਕਾਲ ਤਖਤ ਨਾਲ ਮੁਲਾਕਾਤ ਮਗਰੋਂ ਰਾਜੋਆਣਾ ਨੇ ਭੁੱਖ ਹੜਤਾਲ ਕੀਤੀ ਖਤਮ
ਪਟਿਆਲਾ: ਗਿਆਨੀ ਰਘਬੀਰ ਸਿੰਘ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਅੱਜ ਪਟਿਆਲਾ ਕੇਂਦਰੀ ਜੇਲ੍ਹ ਵਿਚ ਭੁੱਖ ਹੜਤਾਲ ’ਤੇ ਬੈਠੇ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਲਈ ਪਹੁੰਚੇ ਸਨ। ਮੁਲਾਕਾਤ ਦੌਰਾਨ ਜਥੇਦਾਰ ਨੇ ਭਾਈ ਰਾਜੋਆਣਾ ਨੂੰ ਭੁੱਖ ਹੜਤਾਲ ਖਤਮ ਕਰਨ ਲਈਰਾਜ਼ੀ ਕਰ ਲਿਆ। ਜਥੇਦਾਰ ਦੇ ਨਾਲ ਗਿਆਨੀ ਸੁਲਤਾਨ ਸਿੰਘ ਜਥੇਦਾਰ ਤਖਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇ ਹਰਜਿੰਦਰ ਸਿੰਘ ਧਾਮੀ ਵੀ ਪਹੁੰਚੇ ਸਨ।
ਐਡਵੋਕੇਟ ਧਾਮੀ ਨੇ ਦੱਸਿਆ ਕਿ ਰਾਜੋਆਣਾ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ 31 ਦਸੰਬਰ ਤੱਕ ਉਹਨਾਂ ਦੇ ਕੇਸ ਦਾ ਫੈਸਲਾ ਕੀਤਾ ਜਾਵੇ।