ਚੰਡੀਗੜ੍ਹ : ਅੰਮ੍ਰਿਤਸਰ ਜ਼ਿਲ੍ਹੇ ਵਿੱਚ ਬੀਐਸਐਫ ਦੇ ਜਵਾਨਾਂ ਨੇ ਸੋਮਵਾਰ ਸ਼ਾਮ ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਅੰਮ੍ਰਿਤਸਰ ਸੈਕਟਰ ਦੇ ਪਿੰਡ ਰੋਡਾਂਵਾਲਾ ਵਿੱਚ ਇੱਕ ਖੇਤ ਵਿੱਚੋਂ ਇੱਕ ਪਾਕਿਸਤਾਨੀ ਡਰੋਨ ਬਰਾਮਦ ਕੀਤਾ। ਜਵਾਨਾਂ ਨੇ ਇਸ ਡਰੋਨ ਦੇ ਨਾਲ 450 ਗ੍ਰਾਮ ਹੈਰੋਇਨ ਵੀ ਬਰਾਮਦ ਕੀਤੀ ਹੈ। ਇਹ ਜਾਣਕਾਰੀ ਬੀਐਸਐਫ ਦੇ ਬੁਲਾਰੇ ਨੇ ਦਿੱਤੀ।

ਫ਼ਿਰੋਜ਼ਪੁਰ ਵਿੱਚ ਹੈਰੋਇਨ ਅਤੇ ਅੰਮ੍ਰਿਤਸਰ ਵਿੱਚ ਪਾਕਿਸਤਾਨੀ ਡਰੋਨ ਬਰਾਮਦ ਕੀਤਾ

ਸੀਮਾ ਸੁਰੱਖਿਆ ਬਲ (ਬੀਐਸਐਫ) ਦੀ 160 ਬਟਾਲੀਅਨ ਦੀ ਚੈਕ ਪੋਸਟ ਐਨ.ਐਸ. ਵਾਲਾ (ਢਾਣੀ ਨੱਥਾ ਸਿੰਘ) ਨੇੜੇ ਪਾਕਿਸਤਾਨ ਤੋਂ ਡਰੋਨ ਰਾਹੀਂ ਭੇਜੀ ਗਈ ਹੈਰੋਇਨ ਦੇ ਤਿੰਨ ਪੈਕੇਟ ਮਿਲੇ ਹਨ। ਉਨ੍ਹਾਂ ਦਾ ਵਜ਼ਨ ਤਿੰਨ ਕਿੱਲੋ ਦੱਸਿਆ ਜਾ ਰਿਹਾ ਹੈ। ਇਹ ਖੇਪ ਸੋਮਵਾਰ ਸ਼ਾਮ ਨੂੰ ਤਲਾਸ਼ੀ ਮੁਹਿੰਮ ਦੌਰਾਨ ਮਿਲੀ

ਬੀਐਸਐਫ ਦੇ ਇੱਕ ਅਧਿਕਾਰੀ ਅਨੁਸਾਰ ਸਰਹੱਦ ’ਤੇ ਤਾਇਨਾਤ ਬੀਐਸਐਫ ਦੀ 160 ਬਟਾਲੀਅਨ ਅਧੀਨ ਚੈਕ ਪੋਸਟ ਐਨਐਸ ਵਾਲਾ ਨੇੜੇ ਦੁਪਹਿਰ 3 ਵਜੇ ਤਲਾਸ਼ੀ ਮੁਹਿੰਮ ਦੌਰਾਨ ਸਰਹੱਦ ’ਤੇ ਕੰਡਿਆਲੀ ਤਾਰ ਨੇੜੇ ਖੇਤ ਵਿੱਚੋਂ ਇੱਕ ਪੈਕਟ ਮਿਲਿਆ। ਜਦੋਂ ਉਸ ਨੂੰ ਖੋਲ੍ਹਿਆ ਗਿਆ ਤਾਂ ਅੰਦਰ ਹੈਰੋਇਨ ਦੇ ਤਿੰਨ ਪੈਕੇਟ ਸਨ।

ਹੈਰੋਇਨ ਦੀ ਇਹ ਖੇਪ ਪਾਕਿਸਤਾਨੀ ਡਰੋਨ ਰਾਹੀਂ ਸੁੱਟੀ ਗਈ ਸੀ। ਬੀਐਸਐਫ ਨੇ ਰਾਤ ਵੇਲੇ ਪਾਕਿਸਤਾਨੀ ਡਰੋਨਾਂ ਦੀ ਹਰਕਤ ਵੇਖੀ ਸੀ। ਇਸ ਤੋਂ ਬਾਅਦ ਪੰਜਾਬ ਪੁਲਿਸ ਅਤੇ ਬੀਐਸਐਫ ਨੇ ਤਲਾਸ਼ੀ ਮੁਹਿੰਮ ਚਲਾਈ। ਦੂਜੇ ਪਾਸੇ ਖੇਤ ਮਾਲਕ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ।

ਸਰਹੱਦੀ ਪਿੰਡ ਰੋਡਾਂਵਾਲਾ ਤੋਂ ਹੈਰੋਇਨ ਅਤੇ ਪਾਕਿਸਤਾਨੀ ਡਰੋਨ ਬਰਾਮਦ

ਦੂਜੇ ਪਾਸੇ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਬੀਐਸਐਫ ਦੇ ਜਵਾਨਾਂ ਨੇ ਸੋਮਵਾਰ ਸ਼ਾਮ ਨੂੰ ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਅੰਮ੍ਰਿਤਸਰ ਸੈਕਟਰ ਦੇ ਪਿੰਡ ਰੋਡਾਂਵਾਲਾ ਵਿੱਚ ਇੱਕ ਖੇਤ ਵਿੱਚੋਂ ਇੱਕ ਪਾਕਿਸਤਾਨੀ ਡਰੋਨ ਬਰਾਮਦ ਕੀਤਾ। ਜਵਾਨਾਂ ਨੇ ਇਸ ਡਰੋਨ ਦੇ ਨਾਲ 450 ਗ੍ਰਾਮ ਹੈਰੋਇਨ ਵੀ ਬਰਾਮਦ ਕੀਤੀ ਹੈ। ਇਹ ਜਾਣਕਾਰੀ ਬੀਐਸਐਫ ਦੇ ਬੁਲਾਰੇ ਨੇ ਦਿੱਤੀ। ਬੀਐਸਐਫ ਦੇ ਬੁਲਾਰੇ ਅਨੁਸਾਰ ਫੌਜੀ ਸੋਮਵਾਰ ਦੁਪਹਿਰ ਨੂੰ ਸਰਹੱਦੀ ਪਿੰਡ ਰੋਡਾਂਵਾਲਾ ਨੇੜੇ ਰੁਟੀਨ ਗਸ਼ਤ ‘ਤੇ ਸਨ। ਇਸ ਦੌਰਾਨ ਸੂਚਨਾ ਮਿਲਣ ਤੋਂ ਬਾਅਦ ਜਵਾਨਾਂ ਨੇ ਪਿੰਡ ਦੇ ਆਲੇ-ਦੁਆਲੇ ਦੇ ਇਲਾਕੇ ‘ਚ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ। ਬੀਐਸਐਫ ਦੇ ਜਵਾਨਾਂ ਨੂੰ ਦੁਪਹਿਰ ਕਰੀਬ 3:40 ਵਜੇ ਪਿੰਡ ਦੇ ਨਾਲ ਲੱਗਦੇ ਇੱਕ ਖੇਤ ਵਿੱਚ ਇੱਕ ਪਾਕਿਸਤਾਨੀ ਡਰੋਨ ਮਿਲਿਆ। ਇਸ ਤੋਂ ਇਲਾਵਾ ਇੱਕ ਪੀਲੇ ਰੰਗ ਦਾ ਪੈਕਟ ਵੀ ਮਿਲਿਆ ਹੈ। ਇਸ ਵਿੱਚ 450 ਗ੍ਰਾਮ ਹੈਰੋਇਨ ਸੀ।

Spread the love