ਅੱਜ ਸ਼ਾਮ 4 ਵਜੇ ਭਾਜਪਾ ਦੇ ਨਵੇਂ ਚੁਣੇ ਵਿਧਾਇਕਾਂ ਦੀ ਮੀਟਿੰਗ ਹੋਵੇਗੀ, ਜਿਸ ਵਿਚ ਅਗਲੇ ਮੁੱਖ ਮੰਤਰੀ ਦੇ ਨਾਂ ‘ਤੇ ਫ਼ੈਸਲਾ ਕੀਤਾ ਜਾ ਸਕਦਾ ਹੈ। ਮੀਟਿੰਗ ਵਿੱਚ ਪਾਰਟੀ ਨਿਗਰਾਨ ਰਾਜਨਾਥ ਸਿੰਘ ਵੀ ਹਿੱਸਾ ਲੈਣਗੇ। ਭਾਜਪਾ ਦੇ ਸੂਬਾ ਜਨਰਲ ਸਕੱਤਰ ਅਤੇ ਵਿਧਾਇਕ ਭਜਨ ਲਾਲ ਸ਼ਰਮਾ ਨੇ ਦੱਸਿਆ ਕਿ ਭਾਜਪਾ ਵਿਧਾਇਕ ਦਲ ਦੀ ਮੀਟਿੰਗ ਪਾਰਟੀ ਦੇ ਸੂਬਾ ਦਫ਼ਤਰ ਵਿਖੇ ਬੁਲਾਈ ਗਈ ਹੈ। ਇਸ ਲਈ ਪਾਰਟੀ ਦੇ ਸਾਰੇ ਨਵੇਂ ਚੁਣੇ ਗਏ ਵਿਧਾਇਕਾਂ ਦੀ ਰਜਿਸਟ੍ਰੇਸ਼ਨ ਬਾਅਦ ਦੁਪਹਿਰ 1.30 ਵਜੇ ਤੋਂ ਸ਼ੁਰੂ ਹੋ ਜਾਵੇਗੀ। ਸਾਰੇ ਨਵੇਂ ਚੁਣੇ ਗਏ ਵਿਧਾਇਕਾਂ ਨੂੰ ਵਿਧਾਇਕ ਦਲ ਦੀ ਮੀਟਿੰਗ ਵਿੱਚ ਲਾਜ਼ਮੀ ਤੌਰ ‘ਤੇ ਹਾਜ਼ਰ ਹੋਣ ਦੇ ਨਿਰਦੇਸ਼ ਦਿੱਤੇ ਗਏ ਹਨ। ਬੈਠਕ ‘ਚ ਪਾਰਟੀ ਦੇ ਨਿਗਰਾਨ ਰੱਖਿਆ ਮੰਤਰੀ ਰਾਜਨਾਥ ਸਿੰਘ, ਸਹਿ-ਨਿਗਰਾਨ ਸਰੋਜ ਪਾਂਡੇ ਅਤੇ ਵਿਨੋਦ ਤਾਵੜੇ ਵੀ ਮੌਜੂਦ ਰਹਿਣਗੇ। ਰਾਜਸਥਾਨ ਵਿੱਚ ਮੁੱਖ ਮੰਤਰੀ ਅਹੁਦੇ ਦੀ ਦੌੜ ਵਿੱਚ ਸਾਬਕਾ ਮੁੱਖ ਮੰਤਰੀ ਵਸੁੰਧਰਾ ਰਾਜੇ, ਕੇਂਦਰੀ ਮੰਤਰੀ ਅਰਜੁਨ ਰਾਮ ਮੇਘਵਾਲ, ਗਜੇਂਦਰ ਸਿੰਘ ਸ਼ੇਖਾਵਤ ਅਤੇ ਅਸ਼ਵਨੀ ਵੈਸ਼ਨਵ ਸਭ ਤੋਂ ਅੱਗੇ ਦੱਸੇ ਜਾਂਦੇ ਹਨ।

Spread the love