ਜਾਪਾਨ ਦੇ ਇਸ਼ੀਕਾਵਾ ਵਿੱਚ ਨਵੇਂ ਸਾਲ ਦੇ ਦਿਨ 7.2 ਤੀਬਰਤਾ ਦਾ ਭੂਚਾਲ ਆਇਆ। ਜਾਪਾਨ ਟੂਡੇ ਦੇ ਅਨੁਸਾਰ, ਹੁਣ ਤੱਕ 30 ਲੋਕਾਂ ਦੀ ਮੌਤ ਹੋ ਚੁੱਕੀ ਹੈ, ਅਤੇ 50 ਝਟਕੇ ਵੀ ਦਰਜ ਕੀਤੇ ਗਏ ਹਨ। ਇਨ੍ਹਾਂ ਦੀ ਤੀਬਰਤਾ 3.4 ਤੋਂ 4.6 ਦੇ ਵਿਚਕਾਰ ਰਹੀ ਹੈ।

ਇਸ਼ੀਕਾਵਾ ‘ਚ 200 ਇਮਾਰਤਾਂ ਸੜ ਕੇ ਸੁਆਹ ਹੋ ਗਈਆਂ ਹਨ। 32,500 ਘਰਾਂ ਵਿੱਚ ਬਿਜਲੀ ਨਹੀਂ ਹੈ। ਇੱਥੇ ਇੱਕ ਹੋਰ ਭੂਚਾਲ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ

ਭਾਰਤੀ ਦੂਤਾਵਾਸ ਨੇ ਐਮਰਜੈਂਸੀ ਕੰਟਰੋਲ ਰੂਮ ਬਣਾਇਆ ਹੈ

ਭਾਰਤੀ ਦੂਤਾਵਾਸ ਨੇ ਭੂਚਾਲ ਪੀੜਤਾਂ ਦੀ ਮਦਦ ਲਈ ਐਮਰਜੈਂਸੀ ਕੰਟਰੋਲ ਰੂਮ ਸਥਾਪਤ ਕੀਤਾ ਹੈ। ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਦਿੱਤੀ ਗਈ ਜਾਣਕਾਰੀ ਮੁਤਾਬਕ ਕੋਈ ਵੀ ਵਿਅਕਤੀ ਇੱਥੇ ਆ ਕੇ ਮਦਦ ਮੰਗ ਸਕਦਾ ਹੈ। ਇਸ ਤੋਂ ਪਹਿਲਾਂ ਦੂਤਾਵਾਸ ਨੇ ਈ-ਮੇਲ ਆਈਡੀ ਅਤੇ ਨੰਬਰ ਵੀ ਜਾਰੀ ਕੀਤੇ ਸਨ। ਇਹ ਹਨ: +81-80-3930-1715, +81-70-1492-0049, +81-80-3214-4734, +81-80-6229-5382, +81-80-3214-4722।

ਲੋਕਾਂ ਨੂੰ ਬਚਾਉਣ ਲਈ ਇਕ ਹਜ਼ਾਰ ਸਿਪਾਹੀ ਤਾਇਨਾਤ ਕੀਤੇ ਗਏ ਹਨ

ਜਾਪਾਨ ਦੇ ਰੱਖਿਆ ਮੰਤਰੀ ਮੁਤਾਬਕ ਮਲਬੇ ਹੇਠ ਦੱਬੇ ਲੋਕਾਂ ਨੂੰ ਕੱਢਣ ਲਈ ਫੌਜ ਦੇ ਇਕ ਹਜ਼ਾਰ ਜਵਾਨ ਤਾਇਨਾਤ ਕੀਤੇ ਗਏ ਹਨ।8 ਹਜ਼ਾਰ ਤੋਂ ਵੱਧ ਜਵਾਨਾਂ ਨੂੰ ਸਟੈਂਡਬਾਏ ‘ਤੇ ਰੱਖਿਆ ਗਿਆ ਹੈ।

ਬੀਬੀਸੀ ਮੁਤਾਬਕ 19 ਹਸਪਤਾਲਾਂ ਵਿੱਚ ਬਿਜਲੀ ਨਾ ਹੋਣ ਕਾਰਨ ਲੋਕਾਂ ਨੂੰ ਇਲਾਜ ਵਿੱਚ ਦਿੱਕਤ ਆ ਰਹੀ ਹੈ।

ਜਾਪਾਨ ਦੇ ਪੀਐਮ ਨੇ ਕਿਹਾ- ਸਮਾਂ ਘੱਟ ਹੈ, ਲੋਕਾਂ ਦੀ ਜਾਨ ਬਚਾਉਣੀ ਹੈ

ਪ੍ਰਧਾਨ ਮੰਤਰੀ ਫੂਮੀਆ ਕਿਸ਼ਿਦਾ ਨੇ ਕਿਹਾ ਹੈ ਕਿ ਭੂਚਾਲ ‘ਚ ਮਰਨ ਵਾਲਿਆਂ ਦੀ ਗਿਣਤੀ ਬਹੁਤ ਜ਼ਿਆਦਾ ਹੈ।ਹਰ ਪਾਸੇ ਅੱਗ ਲੱਗੀ ਹੋਈ ਹੈ, ਲੋਕ ਇਮਾਰਤਾਂ ਹੇਠਾਂ ਦੱਬੇ ਹੋਏ ਹਨ।

ਸਮਾਂ ਘੱਟ ਹੈ ਅਤੇ ਹੋਰ ਜਾਨਾਂ ਬਚਾਉਣੀਆਂ ਪੈਣਗੀਆਂ

Spread the love