ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਕਿ ਐਨਫੋਰਸਮੈਂਟ ਡਾਇਰੈਕਟੋਰੇਟ ਨੇ ਉਨ੍ਹਾਂ ਗਲਤ ਸੰਮਨ ਭੇਜਿਆ ਹੈ। ਉਨ੍ਹਾਂ ਕਿਹਾ ਕਿ ਮੇਰੀ ਸਭ ਤੋਂ ਵੱਡੀ ਤਾਕਤ, ਸੰਪਤੀ ਮੇਰੀ ਇਮਾਨਦਾਰੀ ਹੈ। ਮੈਂ ਈਡੀ ਨੂੰ ਵਿਸਥਾਰ ਨਾਲ ਦੱਸਿਆ ਹੈ ਕਿ ਸੰਮਨ ਗੈਰ-ਕਾਨੂੰਨੀ ਕਿਉਂ ਹਨ, ਉਨ੍ਹਾਂ ਕੋਲ ਇਸ ਦਾ ਕੋਈ ਜਵਾਬ ਨਹੀਂ ਹੈ। ਕੋਈ ਆਬਕਾਰੀ ਘਪਲਾ ਨਹੀਂ ਹੈ। ਭਾਜਪਾ ਚਾਹੁੰਦੀ ਹੈ ਕਿ ਮੈਂ ਲੋਕ ਸਭਾ ਚੋਣਾਂ ਵਿੱਚ ਪ੍ਰਚਾਰ ਨਾ ਕਰਾਂ। ਜੇ ਕਾਨੂੰਨੀ ਤੌਰ ‘ਤੇ ਯੋਗ ਸੰਮਨ ਭੇਜਿਆ ਜਾਂਦਾ ਹੈ ਤਾਂ ਮੈਂ ਸਹਿਯੋਗ ਕਰਾਂਗਾ।

Spread the love