ਚੰਡੀਗੜ੍ਹ: ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅੱਜ ਹਰਿਆਣਾ ਕਾਂਗਰਸ ਵਿਧਾਇਕ ਸੁਰਿੰਦਰ ਪੰਵਾਰ, ਇੰਡੀਅਨ ਨੈਸ਼ਨਲ ਲੋਕ ਦਲ (ਇਨੈਲੋ) ਦੇ ਸਾਬਕਾ ਵਿਧਾਇਕ ਦਿਲਬਾਗ ਸਿੰਘ ਅਤੇ ਕੁਝ ਹੋਰਾਂ ਦੇ ਟਿਕਾਣਿਆਂ ’ਤੇ ਯਮੁਨਾਨਗਰ ਜ਼ਿਲ੍ਹੇ ਵਿੱਚ ਕਥਿਤ ਗੈਰ-ਕਾਨੂੰਨੀ ਮਾਈਨਿੰਗ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ’ਚ ਛਾਪੇ ਮਾਰੇ। ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐੱਮਐੱਲਏ) ਦੀਆਂ ਵਿਵਸਥਾਵਾਂ ਤਹਿਤ ਯਮੁਨਾਨਗਰ, ਸੋਨੀਪਤ, ਮੁਹਾਲੀ, ਫਰੀਦਾਬਾਦ, ਚੰਡੀਗੜ੍ਹ ਅਤੇ ਕਰਨਾਲ ਵਿੱਚ ਦੋਵਾਂ ਨੇਤਾਵਾਂ ਅਤੇ ਉਨ੍ਹਾਂ ਨਾਲ ਜੁੜੀਆਂ ਸੰਸਥਾਵਾਂ ਦੇ 20 ਟਿਕਾਣਿਆਂ ਦੀ ਤਲਾਸ਼ੀ ਲਈ ਜਾ ਰਹੀ ਹੈ। ਪੰਵਾਰ ਸੋਨੀਪਤ ਤੋਂ ਹਰਿਆਣਾ ਵਿਧਾਨ ਸਭਾ ਦੇ ਮੈਂਬਰ ਹਨ, ਜਦਕਿ ਦਿਲਬਾਗ ਸਿੰਘ ਇਨੈਲੋ ਤੋਂ ਯਮੁਨਾਨਗਰ ਸੀਟ ਦੀ ਨੁਮਾਇੰਦਗੀ ਕਰ ਚੁੱਕੇ ਹਨ। ਕੇਂਦਰੀ ਅਰਧ ਸੈਨਿਕ ਬਲਾਂ ਦੇ ਹਥਿਆਰਬੰਦ ਕਰਮਚਾਰੀ ਈਡੀ ਟੀਮ ਦੀ ਸੁਰੱਖਿਆ ਲਈ ਮੌਜੂਦ ਹਨ।

Spread the love