ਚੰਡੀਗੜ੍ਹ : ਪੰਜਾਬ ਦੀਆਮ ਆਦਮੀ ਪਾਰਟੀ(AAP) ਸਰਕਾਰ ਦੇ ਕੈਬਨਿਟ ਮੰਤਰੀ ਅਮਨ ਅਰੋੜਾ(Aman Arora) ਦੀਆਂ ਮੁਸ਼ਕਿਲਾਂ ਘੱਟ ਨਹੀਂ ਹੋ ਰਹੀਆਂ ਹਨ। ਸ਼੍ਰੋਮਣੀ ਅਕਾਲੀ ਦਲ(Shiromni Akali dal) ਵੱਲੋਂ ਵਿਧਾਨ ਸਭਾ ਸਪੀਕਰ ਨੂੰ ਉਨ੍ਹਾਂ ਦੀ ਮੈਂਬਰਸ਼ਿਪ ਖਤਮ ਕਰਨ ਲਈ ਪੱਤਰ ਲਿਖੇ ਜਾਣ ਤੋਂ ਬਾਅਦ ਹੁਣ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸੀਨੀਅਰ ਵਕੀਲ ਐਸ.ਸੀ ਅਰੋੜਾ ਨੇ ਪੰਜਾਬ ਸਰਕਾਰ(Punjab Government) ਨੂੰ ਨੋਟਿਸ ਭੇਜਿਆ ਹੈ।

ਉਨ੍ਹਾਂ ਨੇ 2013 ਵਿੱਚ ਲਿਲੀ ਥਾਮਸ ਮਾਮਲੇ ਵਿੱਚ ਸੁਪਰੀਮ ਕੋਰਟ ਵੱਲੋਂ ਦਿੱਤੇ ਫੈਸਲੇ ਅਨੁਸਾਰ ਅਮਨ ਅਰੋੜਾ ਖ਼ਿਲਾਫ਼ ਕਾਰਵਾਈ ਕਰਨ ਲਈ ਕਿਹਾ ਹੈ। ਨੋਟਿਸ ਦੀ ਕਾਪੀ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਅਤੇ ਵਿਧਾਨ ਸਭਾ ਸਪੀਕਰ ਨੂੰ ਵੀ ਭੇਜੀ ਗਈ ਹੈ ਨਹੀਂ ਤਾਂ ਉਹ ਇਸ ਮਾਮਲੇ ਵਿੱਚ ਜਨਹਿੱਤ ਪਟੀਸ਼ਨ ਦਾਇਰ ਕਰਨਗੇ।

ਸੰਗਰੂਰ ਦੀ ਅਦਾਲਤ ਨੇ ਸੁਣਾਈ ਹੈਸਜ਼ਾ

21 ਦਸੰਬਰ ਨੂੰ ਸੰਗਰੂਰ ਜ਼ਿਲ੍ਹੇ ਦੀ ਸੁਨਾਮ ਅਦਾਲਤ ਨੇ ਕੁੱਟਮਾਰ ਨਾਲ ਸਬੰਧਤ 15 ਸਾਲ ਪੁਰਾਣੇ ਕੇਸ ਵਿੱਚ ਅਮਨ ਅਰੋੜਾ ਨੂੰ ਦੋ ਸਾਲ ਦੀ ਸਖ਼ਤ ਕੈਦ ਦੀ ਸਜ਼ਾ ਸੁਣਾਈ ਸੀ। ਅਦਾਲਤ ਦੇ ਇਸ ਫੈਸਲੇ ਤੋਂ ਬਾਅਦ ਐਡਵੋਕੇਟ ਐਚਸੀ ਅਰੋੜਾ ਨੇ ਮੰਤਰੀ ਅਮਨ ਅਰੋੜਾ ਦੀ ਵਿਧਾਨ ਸਭਾ ਮੈਂਬਰਸ਼ਿਪ ਰੱਦ ਕਰਨ ਲਈ ਸਰਕਾਰ ਨੂੰ ਪੱਤਰ ਲਿਖਿਆ ਹੈ।

Spread the love