ਨਵੀਂ ਦਿੱਲੀ: ਰੇਲ ਵਿਭਾਗ ਦੇ ਅਧਿਕਾਰੀਆਂ ਮੁਤਾਬਕ ਧੁੰਦ ਕਾਰਨ ਰੇਲ ਸੇਵਾਵਾਂ ਪ੍ਰਭਾਵਿਤ ਹੋ ਰਹੀਆਂ ਹਨ| ਦਿੱਲੀ ਜਾਣ ਵਾਲੀਆਂ 14 ਟਰੇਨਾਂ ਦੇਰੀ ਨਾਲ ਚੱਲ ਰਹੀਆਂ ਹਨ।

ਦਿੱਲੀ ‘ਚ ਸ਼ਨੀਵਾਰ ਸਵੇਰੇ ਦਰਮਿਆਨੀ ਧੁੰਦ ਦੇਖਣ ਨੂੰ ਮਿਲੀ।

ਭਾਰਤੀ ਮੌਸਮ ਵਿਭਾਗ ਦੇ ਅਨੁਸਾਰ, ਘੱਟੋ-ਘੱਟ ਤਾਪਮਾਨ 8.9 ਡਿਗਰੀ ਸੈਲਸੀਅਸ ‘ਤੇ ਰਿਹਾ, ਜੋ ਸੀਜ਼ਨ ਦੀ ਔਸਤ ਤੋਂ ਦੋ ਡਿਗਰੀ ਵੱਧ ਹੈ।

ਆਈਐਮਡੀ ਨੇ ਕਿਹਾ ਕਿ ਸਵੇਰੇ 5.30 ਵਜੇ ਸਫਦਰਜੰਗ ਅਤੇ ਪਾਲਮ ਵਿੱਚ ਦ੍ਰਿਸ਼ਤਾ 500 ਮੀਟਰ ਸੀ।

ਸਵੇਰੇ 8.30 ਵਜੇ ਸਾਪੇਖਿਕ ਨਮੀ 100 ਫੀਸਦੀ ਰਹੀ।

ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅੰਕੜਿਆਂ ਅਨੁਸਾਰ ਸਵੇਰੇ 9 ਵਜੇ ਦਿੱਲੀ ਦਾ ਹਵਾ ਗੁਣਵੱਤਾ ਸੂਚਕਾਂਕ 315 ਦਰਜ ਕੀਤਾ ਗਿਆ, ‘ਬਹੁਤ ਖਰਾਬ’ ਸ਼੍ਰੇਣੀ ਵਿੱਚ

Spread the love