ਚੰਡੀਗੜ੍ਹ ; ਪੰਜਾਬ ਵਿੱਚ ਪਿਛਲੇ ਕਈ ਦਿਨਾਂ ਤੋਂ ਲੋਕਾਂ ਨੂੰ ਇੰਤਕਾਲ ਕਰਵਾਉਣ ਵਿੱਚ ਕਈ ਦਿੱਕਤਾਂ ਪੇਸ਼ ਆ ਰਹੀਆਂ ਸਨ ਜਿਸ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਤਹਿਸੀਲਾਂ ਤੇ ਸਬ ਤਹਿਸੀਲਾਂ ਵਿੱਚ ਇੰਤਕਾਲ ਦੇ ਮਾਮਲੇ ਨਬੇੜਣ ਲਈ ਕੈਂਪ ਲਾਏ ਜਾ ਰਹੇ ਹਨ। ਮਾਨ ਨੇ ਕਿਹਾ ਕਿ ਲੋਕਾਂ ਦੀ ਖੱਜਲ ਖ਼ੁਆਰੀ ਘਟਾਉਣ ਲਈ ਸਾਡੀ ਸਰਕਾਰ ਵਚਨਬੱਧ ਹੈ।\

ਮੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ, ਆਪ ਸਭ ਨਾਲ ਜਰੂਰੀ ਜਾਣਕਾਰੀ ਸਾਂਝੀ ਕਰ ਰਿਹਾ ਹਾਂ…ਅੱਜ ਪੂਰੇ ਪੰਜਾਬ ‘ਚ ਤਹਿਸੀਲਾਂ ਅਤੇ ਸਬ-ਤਹਿਸੀਲਾਂ ‘ਚ ਲੋਕਹਿੱਤ ਨੂੰ ਮੁੱਖ ਰੱਖਦੇ ਹੋਏ ਇੰਤਕਾਲ ਦੇ ਪੈਂਡਿੰਗ ਪਏ ਮਾਮਲੇ ਨਿਪਟਾਉਣ ਲਈ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ…ਜਿਨ੍ਹਾਂ ਦੇ ਇੰਤਕਾਲ ਦੇ ਮਾਮਲੇ ਕਾਫ਼ੀ ਸਮੇਂ ਤੋਂ ਕਿਸੇ ਵੀ ਕਾਰਨ ਕਰਕੇ ਪੈਂਡਿੰਗ ਪਏ ਹਨ ਉਹ ਆਪਣੇ ਨੇੜੇ ਦੀ ਤਹਿਸੀਲ/ਸਬ-ਤਹਿਸੀਲ ਵਿੱਚ ਪਹੁੰਚ ਕੇ ਇੰਤਕਾਲ ਸੰਬੰਧੀ ਆ ਰਹੀ ਸਮੱਸਿਆ ਦਾ ਹੱਲ ਕਰਵਾ ਸਕਦੇ ਹਨ…ਲੋਕਾਂ ਦੀ ਖੱਜਲ ਖ਼ੁਆਰੀ ਘਟਾਉਣ ਲਈ ਸਾਡੀ ਸਰਕਾਰ ਵਚਨਬੱਧ ਹੈ…

Spread the love