ਅਫਗਾਨਿਸਤਾਨ ਦੇ ਹਿੰਦੂਕੁਸ਼ ਖੇਤਰ ‘ਚ ਵੀਰਵਾਰ ਦੁਪਹਿਰ ਕਰੀਬ 3 ਵਜੇ ਜ਼ਬਰਦਸਤ ਭੂਚਾਲ ਆਇਆ। ਇਸ ਕਾਰਨ ਪਾਕਿਸਤਾਨ ਦੇ ਇਸਲਾਮਾਬਾਦ, ਰਾਵਲਪਿੰਡੀ ਅਤੇ ਭਾਰਤ ਦੇ ਜੰਮੂ-ਕਸ਼ਮੀਰ ਤੋਂ ਲੈ ਕੇ ਦਿੱਲੀ-ਐਨਸੀਆਰ ਤੱਕ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।

ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਮੁਤਾਬਕ ਇਸ ਦੀ ਤੀਬਰਤਾ 6.1 ਮਾਪੀ ਗਈ। ਇਸ ਦਾ ਕੇਂਦਰ ਹਿੰਦੂਕੁਸ਼ ਵਿੱਚ ਜ਼ਮੀਨ ਤੋਂ ਲਗਭਗ 220 ਕਿਲੋਮੀਟਰ ਹੇਠਾਂ ਸੀ। ਫਿਲਹਾਲ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਖਬਰ ਨਹੀਂ ਹੈ।

ਚੰਡੀਗੜ੍ਹ : ਦਿੱਲੀ ਅਤੇ ਇਸ ਦੇ ਆਸਪਾਸ ਦੇ ਇਲਾਕਿਆਂ ‘ਚ ਵੀਰਵਾਰ ਦੁਪਹਿਰ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਨੋਇਡਾ, ਗਾਜ਼ੀਆਬਾਦ, ਫਰੀਦਾਬਾਦ ਅਤੇ ਗੁਰੂਗ੍ਰਾਮ ਸਮੇਤ ਰਾਸ਼ਟਰੀ ਰਾਜਧਾਨੀ ਖੇਤਰ ‘ਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।

ਪਾਕਿਸਤਾਨੀ ਮੀਡੀਆ ਦੀਆਂ ਰਿਪੋਰਟਾਂ ਮੁਤਾਬਕ ਲਾਹੌਰ, ਇਸਲਾਮਾਬਾਦ ਅਤੇ ਖੈਬਰ ਪਖਤੂਨਖਵਾ ਸ਼ਹਿਰਾਂ ‘ਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।

Spread the love