ਨਵੀਂ ਦਿੱਲੀ : ਦੇਸ਼ ਵਿਚ ਅੱਤਵਾਦੀ-ਗੈਂਗਸਟਰ-ਡਰੱਗ ਸਮੱਗਲਰ ਗਠਜੋੜ ਨੂੰ ਨਸ਼ਟ ਕਰਨ ਦੀ ਦਿਸ਼ਾ ਵਿਚ ਇਕ ਹੋਰ ਵੱਡਾ ਕਦਮ ਚੁੱਕਦੇ ਹੋਏ, ਰਾਸ਼ਟਰੀ ਜਾਂਚ ਏਜੰਸੀ ( ਐਨਆਈਏ ) ਨੇ ਵੀਰਵਾਰ ਨੂੰ ਦਿੱਲੀ , ਹਰਿਆਣਾ ਅਤੇ ਹਰਿਆਣਾ ਵਿਚ 32 ਥਾਵਾਂ ‘ਤੇ ਛਾਪੇਮਾਰੀ ਕੀਤੀ। ਅਧਿਕਾਰੀਆਂ ਅਨੁਸਾਰ ਛਾਪੇਮਾਰੀ ਅੱਜ ਸਵੇਰੇ ਆਰੰਭ ਹੋਈ ਹਰਿਆਣਾ ਦੇ ਝੱਜਰ ਅਤੇ ਸੋਨੀਪਤ ਵਿੱਚ ਵੀ ਏਜੰਸੀ ਵੱਲੋਂ ਤਲਾਸ਼ੀ ਲਈ ਜਾ ਰਹੀ ਹੈ। ਏਜੰਸੀ ਦੇ ਅਧਿਕਾਰੀਆਂ ਨੇ ਖ਼ਤਰਨਾਕ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਸੰਗਠਿਤ ਦਹਿਸ਼ਤੀ-ਅਪਰਾਧ ਸਿੰਡੀਕੇਟ ਨਾਲ ਜੁੜੇ ਮੈਂਬਰਾਂ ਦੇ ਟਿਕਾਣਿਆਂ ਦੀ ਤਲਾਸ਼ੀ ਲਈ। ਇਹ ਛਾਪੇਮਾਰੀ ਐਨਆਈਏ ਵੱਲੋਂ 6 ਜਨਵਰੀ ਨੂੰ ਲਾਰੇਂਸ ਬਿਸ਼ਨੋਈ ਦੀਆਂ ਚਾਰ ਜਾਇਦਾਦਾਂ ਕੁਰਕ ਕਰਨ ਦੇ ਕੁਝ ਦਿਨ ਬਾਅਦ ਕੀਤੀ ਗਈ ਸੀ।

Spread the love