ਨਵੀਂ ਦਿੱਲੀ: ਆਮ ਆਦਮੀ ਪਾਰਟੀ ਦੇ ਨੇਤਾ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਅੱਜ ਕਿਹਾ ਕਿ ਚੰਡੀਗੜ੍ਹ ਨਗਰ ਨਿਗਮ ਚੋਣਾਂ ‘ਚ ਵਿਰੋਧੀ ਪਾਰਟੀਆਂ ਦਾ ਗਠਜੋੜ ਇੰਡੀਆ ਜਿੱਤੇਗਾ ਅਤੇ ਇਹ ਜਿੱਤ 2024 ਦੀਆਂ ਲੋਕ ਸਭਾ ਚੋਣਾਂ ਦੀ ਸ਼ੁਰੂਆਤ ਹੋਵੇਗੀ। ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ‘ਚ 18 ਜਨਵਰੀ ਨੂੰ ਹੋਣ ਵਾਲੀਆਂ ਚੋਣਾਂ ਲਈ ‘ਆਪ’ ਅਤੇ ਕਾਂਗਰਸ ਦੋਵਾਂ ਨੇ ਸੋਮਵਾਰ ਨੂੰ ਗਠਜੋੜ ਕਰ ​​ਲਿਆ। ਦੋਵੇਂ ਪਾਰਟੀਆਂ ਇੰਡੀਅਨ ਨੈਸ਼ਨਲ ਡਿਵੈਲਪਮੈਂਟਲ ਇਨਕਲੂਸਿਵ ਅਲਾਇੰਸ (ਇੰਡੀਆ) ਦਾ ਹਿੱਸਾ ਹਨ। ਸ੍ਰੀ ਚੱਢਾ ਨੇ ਇੱਥੇ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਉਨ੍ਹਾਂ ਨੂੰ ਭਰੋਸਾ ਹੈ ਕਿ ਚੰਡੀਗੜ੍ਹ ‘ਚ ਹੋਣ ਵਾਲੀਆਂ ਚੋਣਾਂ ‘ਚ ਇੰਡੀਆ ਗਠਜੋੜ ਭਾਜਪਾ ਨੂੰ ਹਰਾਏਗਾ।

Spread the love