ਨਵੀਂ ਦਿੱਲੀ: ਉੱਤਰੀ ਭਾਰਤ ‘ਚ ਗੰਗਾ ਦੇ ਮੈਦਾਨਾਂ ‘ਚ ਅੱਜ ਤੜਕੇ ਧੁੰਦ ਘੱਟ ਰਹੀ। ਸੈਟੇਲਾਈਟ ਤਸਵੀਰਾਂ ਮੁਤਾਬਕ ਬਿਹਾਰ, ਪੂਰਬੀ ਉੱਤਰ ਪ੍ਰਦੇਸ਼, ਉੱਤਰੀ ਮੱਧ ਪ੍ਰਦੇਸ਼ ਅਤੇ ਦਿੱਲੀ ਵਿੱਚ ਧੁੰਦ ਘੱਟ ਗਈ ਹੈ ਪਰ ਪੰਜਾਬ, ਹਰਿਆਣਾ, ਪੱਛਮੀ ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਦੇ ਕੁਝ ਹਿੱਸਿਆਂ ਵਿੱਚ ਸੰਘਣੀ ਧੁੰਦ ਛਾਈ ਰਹੀ। ਰੇਲਵੇ ਦੇ ਬੁਲਾਰੇ ਨੇ ਦੱਸਿਆ ਕਿ ਧੁੰਦ ਕਾਰਨ ਦਿੱਲੀ ਆਉਣ ਵਾਲੀਆਂ 20 ਤੋਂ ਵੱਧ ਟਰੇਨਾਂ ਪੰਜ ਘੰਟੇ ਦੇਰੀ ਨਾਲ ਚੱਲ ਰਹੀਆਂ ਹਨ। ਪਟਿਆਲਾ, ਅੰਬਾਲਾ ਅਤੇ ਬਰੇਲੀ ਵਿੱਚ ਸਵੇਰੇ 5.30 ਵਜੇ ਧੁੰਦ ਕਾਰਨ 25 ਮੀਟਰ ਤੋਂ ਵੱਧ ਨਹੀਂ ਸੀ ਦੇਖਿਆ ਜਾ ਸਕਦਾ। ਦਿੱਲੀ ਦੇ ਇੰਦਰਾ ਗਾਂਧੀ ਕੌਮਾਂਤਰੀ (ਆਈਜੀਆਈ) ਹਵਾਈ ਅੱਡੇ ਤੋਂ ਆਉਣ-ਜਾਣ ਵਾਲੀਆਂ ਉਡਾਣਾਂ ਦੀ ਆਵਾਜਾਈ ਪ੍ਰਭਾਵਿਤ ਰਹੀ। ਅੰਤਰਰਾਸ਼ਟਰੀ ਉਡਾਣਾਂ ਸਮੇਤ ਕਰੀਬ 120 ਉਡਾਣਾਂ ਕਈ ਘੰਟੇ ਦੇਰੀ ਨਾਲ ਚੱਲ ਰਹੀਆਂ ਹਨ। ਅੱਜ 53 ਉਡਾਣਾਂ ਨੂੰ ਵੀ ਰੱਦ ਕਰਨ ਦਾ ਐਲਾਨ ਕੀਤਾ ਗਿ

Spread the love