ਹੁਸ਼ਿਆਰਪੁਰ : ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਮੁਕੇਰੀਆ ਵਿਖੇ ਪੰਜਾਬ ਆਰਮਡ ਪੁਲਿਸ ਦੀ ਬੱਸ ਦੀ ਇੱਕ ਟਰੈਕਟਰ ਨਾਲ ਟੱਕਰ ਹੋਣ ਕਾਰਨ ਇੱਕ ਮਹਿਲਾ ਪੁਲਿਸ ਅਧਿਕਾਰੀ ਸਮੇਤ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਕਈ ਜ਼ਖਮੀ ਹੋ ਗਏ।

ਮੁਕੇਰੀਆ ਥਾਣਾ ਇੰਚਾਰਜ ਜੋਗਿੰਦਰ ਸਿੰਘ ਨੇ ਦੱਸਿਆ ਕਿ ਇਹ ਹਾਦਸਾ ਸਵੇਰੇ 6 ਵਜੇ ਦੇ ਕਰੀਬ ਵਾਪਰਿਆ । ਸਵੇਰੇ 6 ਵਜੇ ਦੇ ਕਰੀਬ ਪੰਜਾਬ ਆਰਮਡ ਪੁਲਿਸ ਦੇ ਜਵਾਨਾਂ ਨੂੰ ਲੈ ਕੇ ਬੱਸ ਜਲੰਧਰ ਤੋਂ ਆ ਰਹੀ ਸੀ। ਇਹ ਸੜਕ ਕਿਨਾਰੇ ਖੜ੍ਹੇ ਟਰਾਲੇ ਨਾਲ ਟਕਰਾ ਗਈ। ਡਰਾਈਵਰ, ਇੱਕ ਮਹਿਲਾ ਕਾਂਸਟੇਬਲ ਅਤੇ ਇੱਕ ਹੋਰ ਪੁਲਿਸ ਮੁਲਾਜ਼ਮ ਦੀ ਜਾਨ ਚਲੀ ਗਈ ਹੈ। 3 ਤੋਂ 4 ਹੋਰ ਪੁਲਿਸ ਵਾਲੇ ਜ਼ਖਮੀ ਹੋਏ ਹਨ। ਜੋਗਿੰਦਰ ਸਿੰਘ ਨੇ ਦੱਸਿਆ ਕਿ 15-20 ਪੁਲਿਸ ਮੁਲਾਜ਼ਮਾਂ ਨਾਲ ਭਰੀ ਬੱਸ ਜਲੰਧਰ ਪੀਏਪੀ ਸੈਂਟਰ ਤੋਂ ਗੁਰਦਾਸਪੁਰ ਜਾ ਰਹੀ ਸੀ। ਹੋਰ ਜਾਣਕਾਰੀ ਦੀ ਉਡੀਕ ਹੈ

Spread the love