ਮੁੱਖ ਮੰਤਰੀ ਭਗਵੰਤ ਮਾਨਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਉੱਪਰ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਨੇ ਐਡਟੋਕੇਟ ਧਾਮੀ ਨੂੰ ਅਕਾਲੀ ਦਲ ਦਾ ਵਲੰਟੀਅਰ ਕਰਾਰ ਦਿੰਦਿਆਂ ਖੁੱਲ੍ਹਾ ਚੈਲੰਜ ਕੀਤਾ ਹੈ। ਸੀਐਮ ਮਾਨ ਨੇ ਕਿਹਾ ਹੈ ਕਿ ਅਕਾਲੀ ਲੀਡਰ ਹਰਸਿਮਰਤ ਬਾਦਲ ਵੱਲੋਂ ਅਕਾਲੀ ਦਲ ਬਾਦਲ ਦੀ ਤੱਕੜੀ ਨੂੰ ਬਾਬੇ ਨਾਨਕ ਦੀ ਤੱਕੜੀ ਕਹਿਣ ਬਾਰੇ ਧਾਮੀ ਕੁਝ ਬੋਲਣਗੇ।

ਸੀਐਮ ਭਗਵੰਤ ਮਾਨ ਟਵੀਟ ਕਰਕੇ ਕਿਹਾ ਕਿ…
ਮਾਘੀ ਮੇਲਾ ਤੇ ਬੀਬਾ ਹਰਸਿਮਰਤ ਜੀ ਵੱਲੋਂ ਅਕਾਲੀ ਦਲ ਬਾਦਲ ਦੀ ਤੱਕੜੀ ਨੂੰ ਬਾਬੇ ਨਾਨਕ ਦੀ ਤੱਕੜੀ ਕਹਿਣ ਬਾਰੇ ਅਕਾਲੀ ਦਲ ਦੇ ਵਲੰਟੀਅਰ ਸ਼੍ਰੀ ਹਰਜਿੰਦਰ ਧਾਮੀ ਜੀ (SGPC) ਕੁਝ ਬੋਲਣਗੇ ਜਾਂ ਫਿਰ ਹਾਂ ਹੀ ਸਮਝੀਏ…ਅੱਜ ਮੀਡੀਆ ਸਾਹਮਣੇ ਹਮੇਸ਼ਾ ਵਾਂਗ ਅਕਾਲੀ ਦਲ ਦਾ ਬਚਾਅ ਕਰੋ ਤੇ ਭਗਵੰਤ ਮਾਨ ਨੂੰ ਕਹੋ ਕਿ ਧਾਰਮਿਕ ਮਾਮਲਿਆਂ ਵਿੱਚ ਦਖਲ ਨਾ ਦੇਵੇ.

ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਦੀ ਸ੍ਰੀ ਮੁਕਤਸਰ ਸਾਹਿਬ ਰੈਲੀ ਵਿੱਚ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਨੇ ਅਕਾਲੀ ਦਲ ਦੀ ਤਕੜੀ ਨੂੰ ਬਾਬੇ ਨਾਨਕ ਦੀ ਤਕੜੀ ਕਿਹਾ ਸੀ। ਇਸ ਤੋਂ ਬਾਅਦ ਪੰਜਾਬ ਵਿੱਚ ਅਕਾਲੀ ਦਲ ਦੀ ਤਕੜੀ ਨੂੰ ਲੈ ਕੇ ਵਿਵਾਦ ਸ਼ੁਰੂ ਹੋ ਗਿਆ ਹੈ। ਹਰਸਿਮਰਤ ਦੇ ਇਸ ਬਿਆਨ ‘ਤੇ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਵੀ ਕਾਫੀ ਭੜਕੇ ਸੀ।


ਬਿੱਟੂ ਨੇ ਕਿਹਾ ਕਿ ਰੈਲੀ ਵਿੱਚ ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਨੂੰ ਸੰਬੋਧਨ ਕਰਦਿਆਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਕਹਿ ਰਹੀ ਸੀ ਕਿ ਅਕਾਲੀ ਦਲ ਦਾ ਚੋਣ ਨਿਸ਼ਾਨ ਤਕੜੀ ਹੈ, ਇਹ ਬਾਬਾ ਨਾਨਕ ਜੀ ਦਾ ਨਿਸ਼ਾਨ ਹੈ। ਬਿੱਟੂ ਨੇ ਕਿਹਾ ਕਿ ਜੇਕਰ ਅਜਿਹਾ ਹੈ ਤਾਂ ਕੱਲ੍ਹ ਨੂੰ ਕਾਂਗਰਸੀ ਵੀ ਕਹਿ ਸਕਦੇ ਹਨ ਕਿ ਪੰਜੇ ਦਾ ਨਿਸ਼ਾਨ ਬਾਬਾ ਨਾਨਕ ਜੀ ਦਾ ਹੈ, ਉਨ੍ਹਾਂ ਨੇ ਉਸ ਪੰਜੇ ਨਾਲ ਪਹਾੜ ਨੂੰ ਰੋਕਿਆ ਸੀ।

ਬਿੱਟੂ ਨੇ ਕਿਹਾ ਕਿ ਅਕਾਲੀ ਦਲ ਗੁਰੂ ਮਹਾਰਾਜ ਦੇ ਨਿਸ਼ਾਨ ਨੂੰ ਸਿਆਸਤ ਵਿੱਚ ਕਿਵੇਂ ਜੋੜ ਸਕਦਾ ਹੈ। ਬਿੱਟੂ ਨੇ ਕਿਹਾ ਕਿ ਬਾਬਾ ਨਾਨਕ ਜੀ ਦਾ ਪੈਮਾਨਾ ਹਮੇਸ਼ਾ ਤੇਰਾ ਤੇਰਾ ਤੋਲਦਾ ਹੈ, ਪਰ ਬਾਦਲਾਂ ਦਾ ਪੈਮਾਨਾ ਹਮੇਸ਼ਾ ਮੇਰਾ ਮੇਰਾ ਤੋਲਦਾ ਹੈ। ਇਸ ਤਕੜੀ ਵਿੱਚ ਕੇਵਲ ਚਿੱਟਾ ਹੀ ਤੋਲਿਆ ਗਿਆ ਹੈ। ਬਾਦਲਾਂ ਦੀ ਤਕੜੀ ਵਿਚ ਅੱਜ ਵੀ ਚਿੱਟਾ ਤੋਲਿਆ ਜਾ ਰਿਹਾ ਹੈ।

Spread the love