ਸ੍ਰੀ ਆਨੰਦਪੁਰ ਸਾਹਿਬ: ਆਪਣੀ ਜੁਆਇਨਿੰਗ ਦੀ ਮੰਗ ਲੈ ਕੇ ਪਿਛਲੇ 104 ਦਿਨਾਂ ਤੋਂ ਸਕੂਲੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਪਿੰਡ ਗੰਭੀਰਪੁਰ ਨਜ਼ਦੀਕ ਪੱਕਾ ਮੋਰਚਾ ਲਗਾ ਕੇ ਬੈਠੇ ਈਟੀਟੀ ਟੈਟ ਪਾਸ ਬੇਰੁਜ਼ਗਾਰ 5994 ਅਧਿਆਪਕ ਯੂਨੀਅਨ ਦੇ ਮੈਂਬਰਾਂ ਨੇ ਮਰਨ ਵਰਤ ਸ਼ੁਰੂ ਕਰ ਦਿੱਤਾ ਹੈ। ਯੂਨੀਅਨ ਦੇ ਦੋ ਮੈਬਰਾਂ (ਰਮੇਸ਼ ਅਬੋਹਰ ਅਤੇ ਆਦਰਸ਼ ਕੁਮਾਰ) ਨੇ ਮਰਨ ਵਰਤ ਸ਼ੁਰੂ ਕਰਦਿਆਂ ਕਿਹਾ ਕਿ ਜਦੋਂ ਤੱਕ ਸਮੂਹ ਈਟੀਟੀ 5994 ਕਾਡਰ ਸਕੂਲਾਂ ਵਿੱਚ ਜੁਆਇਨ ਨਹੀਂ ਕਰ ਲੈਂਦਾ ਉਦੋਂ ਤੱਕ ਮਰਨ ਵਰਤ ਜਾਰੀ ਰਹੇਗਾ। ਸੂਬਾ ਕਮੇਟੀ ਮੈਂਬਰਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਡੰਗ ਟਪਾਊ ਨੀਤੀ ਕਾਰਨ ਅੱਜ ਬੇਰੁਜ਼ਗਾਰਾਂ ਨੂੰ ਮਰਨ ਵਰਤ ਰੱਖਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਉਨ੍ਹਾਂ ਆਖਿਆ ਕਿ ਈਟੀਟੀ ਬੇਰੁਜ਼ਗਾਰ ਅਧਿਆਪਕ ਪਿਛਲੇ 104 ਦਿਨਾਂ ਤੋਂ ਪਿੰਡ ਗੰਭੀਰਪੁਰ ਵਿਚ ਮੋਰਚਾ ਲਗਾ ਕੇ ਬੈਠੇ ਹਨ ਪਰ ਸਰਕਾਰ ਕੋਈ ਸੁਣਵਾਈ ਨਹੀਂ ਕਰ ਰਹੀ।

Spread the love