ਨਵੀਂ ਦਿੱਲੀ: ਕਾਂਗਰਸ ਦੇ ਕਈ ਸੰਸਦ ਮੈਂਬਰਾਂ ਨੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਪੇਸ਼ ਕੀਤੇ ਅੰਤ੍ਰਿਮ ਬਜਟ ਨੂੰ ਨਿਰਾਸ਼ਾਜਨਕ ਕਰਾਰ ਦਿੰਦੇ ਹੋਏ ਕਿਹਾ ਕਿ ਦੇਸ਼ ਦੇ ਆਮ ਲੋਕਾਂ ਲਈ ਇਸ ਵਿਚ ਕੁਝ ਵੀ ਨਹੀਂ ਹੈ। ਕਾਂਗਰਸ ਦੇ ਸੀਨੀਅਰ ਨੇਤਾ ਸ਼ਸ਼ੀ ਥਰੂਰ ਨੇ ਕਿਹਾ ਕਿ ਬਜਟ ਭਾਸ਼ਨ ਬਹੁਤ ਛੋਟਾ ਅਤੇ ਨਿਰਾਸ਼ਾਜਨਕ ਸੀ। ਬਹੁਤ ਜ਼ਿਆਦਾ ਬਿਆਨਬਾਜ਼ੀ ਸੀ। ਬਹੁਤ ਸਾਰੇ ਮੁੱਦਿਆਂ ‘ਤੇ ਧਿਆਨ ਨਹੀਂ ਦਿੱਤਾ ਗਿਆ। ਬੇਰੁਜ਼ਗਾਰੀ ਦੇ ਮੁੱਦੇ ਦਾ ਕੋਈ ਜ਼ਿਕਰ ਨਹੀਂ। ਇਹ ਸਰਕਾਰ ਆਪਣੀ ਅਸਫਲਤਾ ਨੂੰ ਵੀ ਸਫਲਤਾ ਵਜੋਂ ਪੇਸ਼ ਕਰ ਰਹੀ ਹੈ।

Spread the love