ਨਵੀਂ ਦਿੱਲੀ: ਭਾਜਪਾ ਵੱਲੋਂ ਆਮ ਆਦਮੀ ਪਾਰਟੀ (ਆਪ) ਦੇ ਕੁੱਝ ਵਿਧਾਇਕਾਂ ਖਰੀਦ ਕਰਨ ਦੀ ਕੋਸ਼ਿਸ਼ ਦੇ ਦੋਸ਼ਾਂ ਦੀ ਜਾਂਚ ਦੇ ਸਬੰਧ ਵਿੱਚ ਨੋਟਿਸ ਦੇਣ ਲਈ ਦਿੱਲੀ ਪੁਲੀਸ ਦੀ ਟੀਮ ਅੱਜ ਸਵੇਰੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸਰਕਾਰੀ ਰਿਹਾਇਸ਼ ਪਹੁੰਚੀ। ਸਹਾਇਕ ਪੁਲੀਸ ਕਮਿਸ਼ਨਰ (ਏਸੀਪੀ) ਪੱਧਰ ਦੇ ਅਧਿਕਾਰੀ ਦੀ ਅਗਵਾਈ ਵਾਲੀ ਟੀਮ ਉੱਤਰੀ ਦਿੱਲੀ ਦੇ ਸਿਵਲ ਲਾਈਨ ਖੇਤਰ ਵਿੱਚ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਪਹੁੰਚੀ। ਕਈਮ ਬ੍ਰਾਂਚ ਦੀ ਟੀਮ ਸ਼ੁੱਕਰਵਾਰ ਸ਼ਾਮ ਨੂੰ ਕੇਜਰੀਵਾਲ ਅਤੇ ਦਿੱਲੀ ਦੇ ਮੰਤਰੀ ਆਤਿਸ਼ੀ ਦੇ ਘਰ ਵੀ ਪਹੁੰਚੀ ਸੀ। ਸੂਤਰਾਂ ਨੇ ਦੱਸਿਆ ਕਿ ਬੀਤੀ ਸ਼ਾਮ ਉਨ੍ਹਾਂ ਨੂੰ ਨੋਟਿਸ ਨਹੀਂ ਦਿੱਤਾ ਜਾ ਸਕਿਆ ਕਿਉਂਕਿ ਕੇਜਰੀਵਾਲ ਦੀ ਰਿਹਾਇਸ਼ ‘ਤੇ ਅਧਿਕਾਰੀਆਂ ਨੇ ਇਸ ਨੂੰ ਸਵੀਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਸੀ ਅਤੇ ਆਤਿਸ਼ੀ ਵੀ ਰਿਹਾਇਸ਼ ‘ਤੇ ਮੌਜੂਦ ਨਹੀਂ ਸੀ।

Spread the love