Sangrur : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਿਹਾਇਸ਼ ਅੱਗੇ ਪ੍ਰਦਰਸ਼ਨ ਕਰਨ ਜਾ ਰਹੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਛੀਨੀਵਾਲ ਨੂੰ ਸਾਥੀਆਂ ਸਮੇਤ ਬਰਨਾਲਾ ਪੁਲਿਸ ਨੇ ਬਡਬਰ ਟੋਲ਼ ਪਲਾਜ਼ਾ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਇਨ੍ਹਾਂ ਨੂੰ ਗ੍ਰਿਫ਼ਤਾਰ ਕਰਕੇ ਸੀਆਈਏ ਸਟਾਫ਼ ਹੰਡਿਆਇਆ ਲਜਾਇਆ ਗਿਆ ਹੈ, ਇਸ ਤੋਂ ਬਾਅਦ ਕਿਸਾਨ ਜਥੇਬੰਦੀਆਂ ਨੇ ਬਡਬਰ ਟੋਲ ਪਲਾਜ਼ਾ ਉੱਤੇ ਜਾਮ ਲਾ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਜਥੇਬੰਦੀ ਨੇ ਕਿਸਾਨਾਂ ਨੂੰ ਵੱਧ ਤੋਂ ਵੱਧ ਆਉਣ ਦੀ ਅਪੀਲ ਕੀਤੀ ਹੈ।
ਜ਼ਿਕਰ ਕਰ ਦਈਏ ਕਿਸੰਗਰੂਰ ਤੇ ਮਾਨਸਾ ਵਿੱਚ ਕਿਸਾਨ ਆਗੂਆਂ ਅਤੇ ਨੌਜਵਾਨਾਂ ਨੂੰ ਸ਼ਨੀਵਾਰ ਸਵੇਰੇ ਹੀ ਘਰਾਂ ਵਿੱਚ ਨਜ਼ਰਬੰਦ ਕਰ ਦਿੱਤਾ ਗਿਆ ਹੈ ਜਿਸ ਤੋਂ ਬਾਅਦ ਕਿਸਾਨ ਜਥੇਬੰਦੀਆਂ ਰੋਹ ਵਿੱਚ ਆ ਗਈਆਂ ਹਨ ਅਤੇ ਅੰਮ੍ਰਿਤਸਰ, ਫ਼ਿਰੋਜ਼ਪੁਰ, ਬਠਿੰਡਾ ਅਤੇ ਹੋਰ ਜ਼ਿਲ੍ਹਿਆਂ ਵਿੱਚ ਟੋਲ ਪਲਾਜ਼ੇ 12 ਵਜੇ ਬੰਦ ਕਰਨ ਦੀ ਤਿਆਰੀ ਕਰ ਰਹੇ ਹਨ।
ਦਰਅਸਲ ਯੂਟਿਊਬ ਬਲਾਗਰ ਭਾਨਾ ਸਿੱਧੂ ਦੇ ਹੱਕ ਵਿੱਚ ਕਿਸਾਨ ਜਥੇਬੰਦੀਆਂ ਅੱਜ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਜਾ ਰਹੀਆਂ ਹਨ।ਇਸ ਦੇ ਨਾਲ ਹੀ ਪੁਲਿਸ ਨੇ ਵੀ ਪੂਰੀ ਤਿਆਰੀ ਕਰ ਲਈ ਹੈ। ਸੜਕਾਂ ’ਤੇ ਬੈਰੀਕੇਡ ਲਗਾ ਕੇ ਇਲਾਕੇ ਨੂੰ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ।
ਕਿਸਾਨਾਂ ਵਾਂਗ ਹੀ 1 ਫਰਵਰੀ ਨੂੰ ਸੰਗਰੂਰ ਤੋਂ ਸੰਸਦ ਮੈਂਬਰ ਸਿਮਰਜੀਤ ਸਿੰਘ ਮਾਨ ਨੂੰ ਨਜ਼ਰਬੰਦ ਕਰ ਦਿੱਤਾ ਗਿਆ, ਜਿਸ ਦਾ ਵਿਰੋਧੀ ਪਾਰਟੀਆਂ ਵੱਲੋਂ ਵੀ ਖੁੱਲ੍ਹ ਕੇ ਵਿਰੋਧ ਕੀਤਾ ਗਿਆ। ਹੁਣ ਸੰਸਦ ਮੈਂਬਰ ਮਾਨ ਨੇ ਇਸ ਸਬੰਧੀ ਲਿਖਤੀ ਸ਼ਿਕਾਇਤ ਲੋਕ ਸਭਾ ਸਪੀਕਰ ਨੂੰ ਭੇਜ ਦਿੱਤੀ ਹੈ।
ਕਿਸਾਨ ਆਗੂਆਂ ਨੇ ਭਾਨਾ ਸਿੱਧੂ ਦੇ ਹੱਕ ਵਿੱਚ ਚੋਣ ਲੜਨ ਦਾ ਐਲਾਨ ਕੀਤਾ ਸੀ। ਅੱਜ ਸੰਗਰੂਰ ਵਿੱਚ 15 ਦੇ ਕਰੀਬ ਕਿਸਾਨ ਜਥੇਬੰਦੀਆਂ ਮੁੱਖ ਮੰਤਰੀ ਹਾਊਸ ਪਹੁੰਚਣ ਜਾ ਰਹੀਆਂ ਹਨ ਜਿਸ ਵਿੱਚ ਸੰਗਰੂਰ ਅਤੇ ਮਾਨਸਾ ਦੇ ਨੌਜਵਾਨ ਕਿਸਾਨ ਵੀ ਵੱਡੀ ਗਿਣਤੀ ਵਿੱਚ ਹਾਜ਼ਰ ਹਨ ਪਰ ਅੱਜ ਸਵੇਰੇ ਪੁਲੀਸ ਨੇ ਸੰਗਰੂਰ ਦੇ ਕਿਸਾਨਾਂ ਅਤੇ ਨੌਜਵਾਨਾਂ ਨੂੰ ਘਰੋਂ ਹੀ ਰੋਕ ਲਿਆ ਹੈ
ਚੰਡੀਗੜ੍ਹ : ਪੰਜਾਬ ਦੇ ਸੰਗਰੂਰ ਅਤੇ ਮਾਨਸਾ ਵਿੱਚ ਕਿਸਾਨ ਆਗੂਆਂ ਅਤੇ ਨੌਜਵਾਨਾਂ ਨੂੰ ਸ਼ਨੀਵਾਰ ਸਵੇਰੇ ਹੀ ਘਰਾਂ ਵਿੱਚ ਨਜ਼ਰਬੰਦ ਕਰ ਦਿੱਤਾ ਗਿਆ ਹੈ ਜਿਸ ਤੋਂ ਬਾਅਦ ਕਿਸਾਨ ਜਥੇਬੰਦੀਆਂ ਰੋਹ ਵਿੱਚ ਆ ਗਈਆਂ ਹਨ ਅਤੇ ਅੰਮ੍ਰਿਤਸਰ, ਫ਼ਿਰੋਜ਼ਪੁਰ, ਬਠਿੰਡਾ ਅਤੇ ਹੋਰ ਜ਼ਿਲ੍ਹਿਆਂ ਵਿੱਚ ਟੋਲ ਪਲਾਜ਼ੇ 12 ਵਜੇ ਬੰਦ ਕਰਨ ਦੀ ਤਿਆਰੀ ਕਰ ਰਹੇ ਹਨ।
ਦਰਅਸਲ ਯੂਟਿਊਬ ਬਲਾਗਰ ਭਾਨਾ ਸਿੱਧੂ ਦੇ ਹੱਕ ਵਿੱਚ ਕਿਸਾਨ ਜਥੇਬੰਦੀਆਂ ਅੱਜ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਜਾ ਰਹੀਆਂ ਹਨ।ਇਸ ਦੇ ਨਾਲ ਹੀ ਪੁਲਿਸ ਨੇ ਵੀ ਪੂਰੀ ਤਿਆਰੀ ਕਰ ਲਈ ਹੈ। ਸੜਕਾਂ ’ਤੇ ਬੈਰੀਕੇਡ ਲਗਾ ਕੇ ਇਲਾਕੇ ਨੂੰ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ।
ਕਿਸਾਨਾਂ ਵਾਂਗ ਹੀ 1 ਫਰਵਰੀ ਨੂੰ ਸੰਗਰੂਰ ਤੋਂ ਸੰਸਦ ਮੈਂਬਰ ਸਿਮਰਜੀਤ ਸਿੰਘ ਮਾਨ ਨੂੰ ਨਜ਼ਰਬੰਦ ਕਰ ਦਿੱਤਾ ਗਿਆ, ਜਿਸ ਦਾ ਵਿਰੋਧੀ ਪਾਰਟੀਆਂ ਵੱਲੋਂ ਵੀ ਖੁੱਲ੍ਹ ਕੇ ਵਿਰੋਧ ਕੀਤਾ ਗਿਆ। ਹੁਣ ਸੰਸਦ ਮੈਂਬਰ ਮਾਨ ਨੇ ਇਸ ਸਬੰਧੀ ਲਿਖਤੀ ਸ਼ਿਕਾਇਤ ਲੋਕ ਸਭਾ ਸਪੀਕਰ ਨੂੰ ਭੇਜ ਦਿੱਤੀ ਹੈ।
ਕਿਸਾਨ ਆਗੂਆਂ ਨੇ ਭਾਨਾ ਸਿੱਧੂ ਦੇ ਹੱਕ ਵਿੱਚ ਚੋਣ ਲੜਨ ਦਾ ਐਲਾਨ ਕੀਤਾ ਸੀ। ਅੱਜ ਸੰਗਰੂਰ ਵਿੱਚ 15 ਦੇ ਕਰੀਬ ਕਿਸਾਨ ਜਥੇਬੰਦੀਆਂ ਮੁੱਖ ਮੰਤਰੀ ਹਾਊਸ ਪਹੁੰਚਣ ਜਾ ਰਹੀਆਂ ਹਨ ਜਿਸ ਵਿੱਚ ਸੰਗਰੂਰ ਅਤੇ ਮਾਨਸਾ ਦੇ ਨੌਜਵਾਨ ਕਿਸਾਨ ਵੀ ਵੱਡੀ ਗਿਣਤੀ ਵਿੱਚ ਹਾਜ਼ਰ ਹਨ ਪਰ ਅੱਜ ਸਵੇਰੇ ਪੁਲੀਸ ਨੇ ਸੰਗਰੂਰ ਦੇ ਕਿਸਾਨਾਂ ਅਤੇ ਨੌਜਵਾਨਾਂ ਨੂੰ ਘਰੋਂ ਹੀ ਰੋਕ ਲਿਆ ਹੈ।
ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ) ਦੇ ਆਗੂ ਸੁਰਜੀਤ ਸਿੰਘ ਫੂਲ ਨੇ ਇੱਕ ਵੀਡੀਓ ਜਾਰੀ ਕਰਕੇ ਨੌਜਵਾਨਾਂ ਨੂੰ ਟੁਕੜਿਆਂ ਵਿੱਚ ਮੁੱਖ ਮੰਤਰੀ ਨਿਵਾਸ ਦੇ ਬਾਹਰ ਪਹੁੰਚਣ ਦੀ ਅਪੀਲ ਕੀਤੀ ਹੈ। ਸੁਰਜੀਤ ਫੂਲ ਦਾ ਕਹਿਣਾ ਹੈ ਕਿ ਪੁਲਿਸ ਸਵੇਰ ਤੋਂ ਹੀ ਕਿਸਾਨ ਆਗੂਆਂ ਦੀ ਭਾਲ ਕਰ ਰਹੀ ਹੈ ਅਤੇ ਉਨ੍ਹਾਂ ਨੂੰ ਘਰਾਂ ਵਿੱਚ ਨਜ਼ਰਬੰਦ ਕੀਤਾ ਜਾ ਰਿਹਾ ਹੈ। ਜਦੋਂਕਿ ਮੁੱਖ ਮੰਤਰੀ ਖੁਦ ਕਹਿੰਦੇ ਹਨ ਕਿ ਸਕੱਤਰੇਤ ਜਾਂ ਚੰਡੀਗੜ੍ਹ ਵਿੱਚ ਪ੍ਰਦਰਸ਼ਨ ਕਰਨ ਤੋਂ ਪਹਿਲਾਂ ਉਨ੍ਹਾਂ ਦੇ ਘਰ ਦੇ ਬਾਹਰ ਆ ਜਾਓ।
ਮਾਨਸਾ: ਭਾਨਾ ਸਿੱਧੂ ਦੀ ਰਿਹਾਈ ਲਈ ਅੱਜ ਮਿੱਥੇ ਹੋਏ ਅੰਦੋਲਨ ਖ਼ਿਲਾਫ਼ ਪੰਜਾਬ ਸਰਕਾਰ ਨੇ ਸਖ਼ਤੀ ਕੀਤੀ ਹੈ। ਪੰਜਾਬ ਪੁਲੀਸ ਵਲੋਂ ਅੱਜ ਦਿਨ ਚੜ੍ਹਦਿਆਂ ਕਿਸਾਨਾਂ, ਮਜ਼ਦੂਰਾਂ ਸਮੇਤ ਸਿਆਸੀ ਨੇਤਾਵਾਂ ਨੂੰ ਉਨ੍ਹਾਂ ਦੇ ਘਰਾਂ ਵਿੱਚ ਨਜ਼ਰਬੰਦ ਕਰ ਦਿੱਤਾ। ਮਾਨਸਾ ਪੁਲੀਸ ਵਲੋਂ ਸੰਯੁਕਤ ਕਿਸਾਨ ਮੋਰਚੇ ਦੇ ਪ੍ਰਮੁੱਖ ਆਗੂ ਰੁਲਦੂ ਸਿੰਘ ਨੂੰ ਘਰ ਤੋਂ ਧੂਰੀ ਵੱਲ ਰਵਾਨਾ ਹੋਣ ਸਮੇਂ ਗੱਡੀ ’ਚੋਂ ਬਾਹਰ ਕੱਢ ਕੇ ਘਰ ਵਿੱਚ ਬੰਦ ਕਰ ਦਿੱਤਾ ਗਿਆ ਹੈ।
ਕਿਸਾਨ ਆਗੂ ਰੁਲਦੂ ਸਿੰਘ ਨੇ ਦੱਸਿਆ ਕਿ ਇਸ ਸਾਂਝੇ ਅੰਦੋਲਨ ਵਿਚ ਜਾਣ ਤੋਂ ਇੰਝ ਰੋਕਣਾ ਪੰਜਾਬ ਸਰਕਾਰ ਦੀ ਵੱਡੀ ਗਲਤੀ ਹੈ, ਕਿਉਂਕਿ ਕਦੇ ਵੀ ਅੰਦੋਲਨ ਸਖ਼ਤੀ ਨਾਲ ਨਹੀਂ ਦਬਾਏ ਜਾ ਸਕਦੇ ਸਨ। ਉਨ੍ਹਾਂ ਦੱਸਿਆ ਕਿ ਪੰਜਾਬ ਪੁਲੀਸ ਵਲੋਂ ਅਜਿਹੀ ਫੜੋ-ਫੜੀ ਅਤੇ ਘਰਾਂ ਵਿੱਚ ਨਜ਼ਰਬੰਦੀ ਪੰਜਾਬ ਭਰ ਵਿੱਚ ਹੀ ਕੀਤੀ ਗਈ ਹੈ। ਇਸੇ ਹੀ ਤਰ੍ਹਾਂ ਪੁਲੀਸ ਨੇ ਮਾਨਸਾ ਵਿਖੇ ਅਕਾਲੀ ਦਲ (ਅ) ਦੇ ਸੱਕਤਰ ਜਨਰਲ ਗੁਰਸੇਵਕ ਸਿੰਘ ਜਵਾਹਰਕੇ ਨੂੰ ਵੀ ਘਰ ਵਿਚ ਨਜ਼ਰਬੰਦ ਕਰ ਦਿੱਤਾ ਗਿਆ ਹੈ।