ਚੰਡੀਗੜ੍ਹ, 5 ਮਈ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਅੱਜ ਸਵੇਰੇ ਹਰਿਆਣਾ ਦੇ ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈਸਵੇਅ ਉਤੇ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿੱਚ 5 ਪੁਲਿਸ ਮੁਲਾਜ਼ਮਾਂ ਦੀ ਮੌਤ ਹੋ ਗਈ। ਤਾਵੜੂ ਸਦਰ ਪੁਲਿਸ ਥਾਣੇ ਦੀ ਹੱਕ ਅੰਦਰ ਧੁਲਾਵਤ ਟੋਲ ਪਲਾਜ਼ਾ ਦੇ ਨੇੜੇ ਸਵੇਰੇ ਕਰੀਬ ਸਾਢੇ ਦਸ ਵਜੇ ਹਾਦਸਾ ਵਾਪਰਿਆ। ਮਿਲੀ ਜਾਣਕਾਰੀ ਅਨੁਸਾਰ ਉੱਤਰ ਪ੍ਰਦੇਸ਼ ਦੇ ਜਾਲੌਨ ਜ਼ਿਲ੍ਹੇ ਵਿੱਚ ਤਾਇਨਾਤ ਪੁਲਿਸ ਮੁਲਾਜ਼ਮ ਮਹਿੰਦਰਾ ਸਕਾਰਪੀਓ ਵਿੱਚ ਸਵਾਰ ਹੋ ਕੇ ਪਲਵਲ ਵੱਲ ਜਾ ਰਹੇ ਸਨ। ਟੋਲ ਪਲਾਜ਼ਾ ਦੇ ਨੇੜੇ ਜਦੋਂ ਡਰਾਈਵਰ ਨੇ ਇੱਕ ਹੋਰ ਵਾਹਨ ਨੂੰ ਓਵਰਟੇਕ ਕਰਨ ਦੀ ਕੋਸ਼ਿਸ਼ ਕੀਤੀ, ਗੱਡੀ ਦੀ ਤੇਜ਼ ਰਫ਼ਤਾਰ ਹੋਣ ਕਾਰਨ ਕੰਟਰੋਲ ਗੁਆ ਬੈਠਾ ਅਤੇ ਅੱਗੇ ਜਾ ਰਹੇ ਵਾਹਨ ਨਾਲ ਟਕਰਾ ਗਿਆ। ਇਹ ਹਾਦਸਾ ਐਨਾਂ ਭਿਆਨਕ ਸੀ ਕਿ SUV ਬੁਰੀ ਤਰ੍ਹਾਂ ਨੁਕਸਾਨੀ ਗਈ ਅਤੇ ਗੱਡੀ ਵਿੱਚ ਸਵਾਰ ਸਾਰੇ ਪੁਲਿਸ ਮੁਲਾਜ਼ਮਾਂ ਦੀ ਮੌਤੇ ਉਤੇ ਮੌਤ ਹੋ ਗਈ। ਮ੍ਰਿਤਕਾਂ ਨੂੰ ਕਾਫੀ ਕੋਸ਼ਿਸ਼ਾਂ ਤੋਂ ਬਾਅਦ ਬਾਹਰ ਕੱਢਿਆ ਗਿਆ। ਤਾਵੜੂ ਸਦਰ ਦੇ ਐਸਐਚਓ ਸ਼ੀਸ਼ਰਾਮ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਪੁਸ਼ਟੀ ਹੋਈ ਹੈ ਕਿ ਮ੍ਰਿਤਕ ਜਾਲੌਨ ਵਿੱਚ ਤਾਇਨਾਤ ਉੱਤਰ ਪ੍ਰਦੇਸ਼ ਪੁਲੀਸ ਦੇ ਮੁਲਾਜ਼ਮ ਸਨ।

Spread the love