ਨਵੀਂ ਦਿੱਲੀ, 9 ਜੂਨ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਮਹਰਾਸ਼ਟਰ ਵਿੱਚ ਇਕ ਕਾਰ ਅਤੇ ਬੱਸ ਵਿਚਕਾਰ ਹੋਈ ਟੱਕਰ ਕਾਰਨ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ 6 ਵਿਅਕਤੀਆਂ ਦੀ ਮੌਤ ਹੋਣ ਦੀ ਦੁੱਖਦਾਈ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਗੁਜਰਾਤ ਦੇ ਵਿਆਰਾ ਦਾ ਰਹਿਣ ਵਾਲਾ ਇਕ ਪਰਿਵਾਰ ਅਮਲਨੇਰ ਵਿੱਚ ਇਕ ਸ਼ਗਨ ਦੇ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਲਈ ਜਾ ਰਹੀ ਸੀ। ਅੱਜ ਸਵੇਰੇ ਜਦੋਂ ਅਮਲਨੇਰ-ਧੂਲੇ ਮਾਰਗ ਉਤੇ ਗੰਗਰੂਲ ਪਿੰਡ ਨੇੜੇ ਬਾਈਕ, ਕਾਰ ਅਤੇ ਐਸਟੀ ਬੱਸ ਦੀ ਟੱਕਰ ਹੋਣ ਕਾਰਨ ਇਹ ਹਾਦਸਾ ਵਾਪਰਿਆ। ਹਾਦਸੇ ਵਿੱਚ 6 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਕਈ ਹੋਰ ਜ਼ਖਮੀ ਹੋ ਗਏ। ਮਿਲੀ ਜਾਣਕਾਰੀ ਅਨੁਸਾਰ ਅਮਲਨੇਰ ਤੋਂ ਧੂਲੇ ਜਾ ਰਹੀ ਇਕ ਬਾਈਕ ਅਤੇ ਐਸ ਟੀ ਬੱਸ ਨੂੰ ਸਾਹਮਣੇ ਤੋਂ ਆ ਰਹੀ ਗੁਜਰਾਤ ਨੰਬਰ ਦੀ ਕਾਰ ਨੇ ਟੱਕਰ ਮਾਰ ਦਿੱਤੀ। ਟੱਕਰ ਐਨੀ ਭਿਆਨਕ ਸੀ ਕਿ ਬਾਈਕ ਡਰਾਈਵਰ ਦੀ ਮੌਕੇ ਉਤੇ ਮੌਤ ਹੋ ਗਈ। ਕਾਰ ਵਿੱਚ ਸਵਾਰ ਪੰਜ ਲੋਕਾਂ ਦੀ ਮੌਕੇ ਉਤੇ ਮੌਤ ਹੋ ਗਈ।

Spread the love