ਮੋਹਾਲੀ 26 ਜੂਨ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਹਲਕਾ ਮੋਹਾਲੀ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ 65ਵੀਂ ਬੱਸ ਨੂੰ ਅੱਜ ਵਾਰਡ ਨੰਬਰ- 32 ਤੋਂ ਕੌਂਸਲਰ -ਗੁਰਜੀਤ ਸਿੰਘ ਮਾਮਾ ਮਟੌਰ ਦੀ ਅਗਵਾਈ ਹੇਠ ਰਵਾਨਾ ਕੀਤਾ ਗਿਆ। ਵਿਧਾਨ ਸਭਾ ਹਲਕਾ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਹੋਣ ਵਾਲੀ ਇਸ ਬੱਸ ਨੂੰ ਮੋਹਾਲੀ ਕਾਰਪੋਰੇਸ਼ਨ ਦੇ ਮੇਅਰ- ਸਰਬਜੀਤ ਸਿੰਘ ਸਮਾਣਾ ਅਤੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਹਲਕਾ ਕੋਆਰਡੀਨੇਟਰ – ਫੁਲਰਾਜ ਸਿੰਘ, ਨੇ ਹਰੀ ਝੰਡੀ ਦਿੱਤੀ, ਇਸ ਮੌਕੇ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮੇਅਰ ਮੋਹਾਲੀ ਕਾਰਪੋਰੇਸ਼ਨ ਸਰਬਜੀਤ ਸਿੰਘ ਸਮਾਣਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੋਰਾਂ ਦੀ ਇਹ ਇੱਛਾ ਸੀ ਕਿ ਪੰਜਾਬ ਦੇ ਹਰ ਇੱਕ ਸੀਨੀਅਰ ਸਿਟੀਜਨ ਨੂੰ ਧਾਰਮਿਕ ਯਾਤਰਾ ਸੰਗਤ ਦੇ ਰੂਪ ਵਿੱਚ ਕਰਵਾਈ ਜਾਵੇ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੋਰਾਂ ਦੀ ਤਰਫੋਂ ਤੁਰੰਤ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦਾ ਐਲਾਨ ਕੀਤਾ ਗਿਆ ਅਤੇ ਅੱਜ ਵੱਡੀ ਗਿਣਤੀ ਦੇ ਵਿੱਚ ਰੋਜ਼ਾਨਾ ਹੀ ਲਗਭਗ ਹਰ ਵਿਧਾਨ ਸਭਾ ਹਲਕੇ ਤੋਂ ਸ਼੍ਰੀ ਅੰਮ੍ਰਿਤਸਰ ਸਾਹਿਬ ਲਈ ਬੱਸਾਂ ਰਵਾਨਾ ਹੋ ਰਹੀਆਂ ਹਨ, ਅਤੇ ਸ਼੍ਰੀ ਅੰਮ੍ਰਿਤਸਰ ਸਾਹਿਬ ਲਈ ਜਾਣ ਵਾਲੀਆਂ ਬੱਸਾਂ ਦਾ ਇਹ ਕਾਫਲਾ ਸਫਲਤਾ ਪੂਰਵਕ ਲਗਾਤਾਰ ਜਾਰੀ ਹੈ। ਮੇਅਰ ਸਰਬਜੀਤ ਸਿੰਘ ਸਮਾਣਾ ਹੋਰਾਂ ਕਿਹਾ ਕਿ ਇਸ ਯਾਤਰਾ ਦੇ ਦੌਰਾਨ ਸ਼ਰਧਾਲੂ ਸ਼੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਨਾ, ਰਾਮ ਤੀਰਥ ਵਾਲਮੀਕੀ ਮੰਦਰ, ਬਾਗਾ ਬਾਰਡਰ ਅਤੇ ਜਲਿਆਂਵਾਲਾ ਬਾਗ ਦੇ ਦਰਸ਼ਨ ਸੰਗਤ ਦੇ ਰੂਪ ਵਿੱਚ ਕਰਕੇ ਵਾਪਸ ਪਰਤਦੇ ਹਨ, ਇਸ ਯਾਤਰਾ ਦੇ ਦੌਰਾਨ ਸੀਨੀਅਰ ਸਿਟੀਜਨ ਦੀ ਸਹੂਲਤ ਦੇ ਲਈ ਜਿੱਥੇ ਹਰ ਵੇਲੇ ਮੈਡੀਕਲ ਟੀਮ ਮੌਜੂਦ ਰਹਿੰਦੀ ਹੈ, ਉੱਥੇ ਗਾਈਡ ਵੀ ਹਰ ਵੇਲੇ ਸੀਨੀਅਰ ਸਿਟੀਜਨ ਦੀ ਸਹੂਲਤ ਦੇ ਲਈ ਉਪਲਬਧ ਕਰਵਾਇਆ ਜਾਂਦਾ ਹੈ, ਤਾਂ ਕਿ ਸੀਨੀਅਰ ਸਿਟੀਜਨ ਨੂੰ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਸੀਨੀਅਰ ਸਿਟੀਜਨ ਨੂੰ ਲੋੜੀਂਦੀ ਕਿਸੇ ਤਰ੍ਹਾਂ ਦੀ ਜਾਣਕਾਰੀ ਵੀ ਤੁਰੰਤ ਗਾਈਡ ਤੋਂ ਪ੍ਰਾਪਤ ਕਰ ਲਈ ਜਾਂਦੀ ਹੈ। ਇਸ ਮੌਕੇ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਹਲਕਾ ਕੋਆਰਡੀਨੇਟਰ ਅਤੇ ਸਟੇਟ ਐਵਾਰਡੀ- ਫੂਲਰਾਜ ਸਿੰਘ ਨੇ ਕਿਹਾ ਨੇ ਕਿਹਾ ਕਿ ਇਸ ਯਾਤਰਾ ਦੀ ਸ਼ੁਰੂਆਤ ਕਰਨ ਦੇ ਲਈ ਉਹ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ- ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਤਹਿ -ਦਿਲੋਂ ਧੰਨਵਾਦ ਕਰਦੇ ਹਨ, ਜਿਨਾਂ ਨੇ ਸੀਨੀਅਰ ਸਿਟੀਜਨ ਦੀ ਸਹੂਲਤ ਦੇ ਲਈ ਇਹ ਮੌਕਾ ਪ੍ਰਦਾਨ ਕੀਤਾ ਹੈ। ਉਹਨਾਂ ਕਿਹਾ ਕਿ ਕਿ ਬਤੌਰ ਹਲਕਾ ਕੋਆਰਡੀਨੇਟਰ ਬੇਸ਼ਕ ਇਹ ਅਹਿਮ ਜਿੰਮੇਵਾਰੀ ਉਹਨਾਂ ਨੂੰ ਵਿਧਾਇਕ ਕੁਲਵੰਤ ਸਿੰਘ ਹੋਰਾਂ ਵੱਲੋਂ ਸੌਂਪੀ ਗਈ ਹੈ, ਪ੍ਰੰਤੂ ਵਿਧਾਇਕ ਕੁਲਵੰਤ ਸਿੰਘ ਜਦੋਂ ਵੀ ਕੋਈ ਬੱਸ ਮੋਹਾਲੀ ਹਲਕੇ ਤੋਂ ਸ਼੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਹੁੰਦੀ ਹੈ, ਤਾਂ ਉਹ ਪਲ -ਪਲ ਦੀ ਜਾਣਕਾਰੀ ਫੋਨ ਦੇ ਜਰੀਏ ਉਹਨਾਂ ਕੋਲੋਂ ਮੰਗਦੇ ਰਹਿੰਦੇ ਹਨ, ਬਸ ਜਾਣ ਵੇਲੇ ਅਤੇ ਰਸਤੇ ਵਿੱਚ ਅਤੇ ਵਾਪਸੀ ਦੇ ਦੌਰਾਨ ਕਿਸੇ ਵੀ ਸੀਨੀਅਰ ਸਿਟੀਜਨ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ, ਇਸ ਗੱਲ ਦਾ ਵਿਧਾਇਕ ਕੁਲਵੰਤ ਸਿੰਘ ਹੋਰਾਂ ਵੱਲੋਂ ਵਿਸ਼ੇਸ਼ ਧਿਆਨ ਰੱਖਿਆ ਜਾਂਦਾ ਹੈ। ਮੌਕੇ ਤੇ ਮੌਜੂਦ ਪੱਤਰਕਾਰਾਂ ਵੱਲੋਂ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਹਲਕਾ ਕੋਆਰਡੀਨੇਟਰ ਫੂਲਰਾਜ ਸਿੰਘ ਨੇ ਕਿਹਾ ਕਿ ਵਿਧਾਇਕ ਕੁਲਵੰਤ ਸਿੰਘ ਦੀ ਦੇਖ-ਰੇਖ ਦੇ ਹੇਠ ਮੋਹਾਲੀ ਵਿਧਾਨ ਸਭਾ ਹਲਕੇ ਤੋਂ ਇਸ ਯਾਤਰਾ ਤੇ ਜਾਣ ਵਾਲੀਆਂ ਬੱਸਾਂ ਅਗਾਂ ਵੀ ਜਾ ਰਹੀਆਂ ਹਨ ਅਤੇ ਇਸ ਯਾਤਰਾ ਤੇ ਜਾਣ ਵਾਲੇ ਸ਼ਰਧਾਲੂਆਂ ਵੱਲੋਂ ਰੋਜ਼-ਮਰਾ ਹੀ ਰਜਿਸਟਰੇਸ਼ਨ ਵੱਡੇ ਪੱਧਰ ਤੇ ਕਰਵਾਈ ਜਾ ਰਹੀ ਹੈ, ਇਸ ਮੌਕੇ ਤੇ ਕੌਂਸਲਰ- ਗੁਰਜੀਤ ਸਿੰਘ- ਮਾਮਾ ਮਟੌਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸ਼ਰਧਾਲੂਗਣ ਵੀ ਮੌਜੂਦ ਰਹੇ, ਇਸ ਮੌਕੇ ਤੇ ਕੌਂਸਲਰ ਗੁਰਜੀਤ ਸਿੰਘ ਮਟੌਰ ਤੋਂ ਇਲਾਵਾ ਜਗਤਾਰ ਸਿੰਘ, ਰਵਿੰਦਰ ਸਿੰਘ ਸੈਣੀ, ਮਨਜੀਤ ਸਿੰਘ, ਸਤਵਿੰਦਰ ਸਿੰਘ ਸ਼ਾਹੀ, ਅੰਮ੍ਰਿਤ ਕੌਰ,ਮੰਜੂ ਬਾਲਾ, ਦਲਜੀਤ ਕੌਰ, ਚੰਨੀ ਮਟੌਰ, ਪ੍ਰੇਮ ਕੁਮਾਰ, ਅਕਵਿੰਦਰ ਸਿੰਘ ਗੋਸਲ ਵੀ ਹਾਜ਼ਰ ਸਨ।

Spread the love
You may like