ਫਤਹਿਗੜ੍ਹ ਸਾਹਿਬ, 16 ਸਤੰਬਰ

ਪੰਜਾਬ ਸਰਕਾਰ ਦੇ ਘਰ ਘਰ ਰੁਜ਼ਗਾਰ ਮਿਸ਼ਨ ਤਹਿਤ ਪੰਜਾਬ ਪੱਧਰ ਤੇ ਰੁਜ਼ਗਾਰ ਮੇਲਿਆਂ ਦਾ ਆਯੋਜਨ ਕਰਵਾਇਆ ਜਾ ਰਿਹਾ ਹੈ ਇਸ ਤਹਿਤ ਫਤਹਿਗੜ੍ਹ ਸਾਹਿਬ ਦੇ ਮਾਤਾ ਗੁਜਰੀ ਕਾਲਜ ਵਿਖੇ 7ਵਾਂ ਮੈਗਾ ਰੋਜ਼ਗਾਰ ਮੇਲਾ ਲਗਾਇਆ ਗਿਆ। ਜਿਸ ਦਾ ਜਾਇਜ਼ਾ ਲੈਣ ਦੇ ਲਈ ਫਤਿਹਗੜ੍ਹ ਸਾਹਿਬ ਦੇ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਪਹੁੰਚੇ।

ਇਸ ਮੌਕੇ ‘ਤੇ ਡੀਸੀ ਸੁਰਭੀ ਮਲਿਕ ਨੇ ਕਿਹਾ ਕਿ ਰੁਜ਼ਗਾਰ ਦੇ ਲਈ ਨੌਜਵਾਨਾਂ ਵਿੱਚ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਮੇਲੇ ਸਬੰਧੀ ਰਜਿਸਟ੍ਰੇਸ਼ਨ, ਇੰਟਰਵਿਊ, ਸੂਚਨਾ ਕੇਂਦਰ, ਨੌਜਵਾਨਾਂ ਦੇ ਬੈਠਣ ਅਤੇ ਖਾਣ ਪੀਣ ਦੇ ਪੂਰੇ ਪ੍ਰਬੰਧ ਕੀਤੇ ਗਏ ਤੇ ਕਿਸੇ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਗਈ।

ਕਈ ਵੱਡੀਆਂ ਨਾਮੀ ਕੰਪਨੀਆਂ ਸਮੇਤ ਲੋਕਲ ਕੰਪਨੀਆਂ ਨੇ ਸ਼ਿਰਕਤ ਕੀਤੀ ਅਤੇ ਨੌਜਵਾਨਾਂ ਦੀ ਚੋਣ ਕੀਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੱਜ ਲੱਗੇ ਰੁਜ਼ਗਾਰ ਮੇਲੇ ਵਿੱਚ 1400 ਦੇ ਕਰੀਬ ਰਜਿਸਟ੍ਰੇਸ਼ਨ ਹੋ ਗਈ ਹਨ ਜਿਨ੍ਹਾਂ ਚੋਂ 500 ਦੇ ਕਰੀਬ ਬੱਚਿਆਂ ਨੂੰ ਸਲੈਕਟ ਵੀ ਕੀਤਾ ਗਿਆ ਹੈ। ਡੀਸੀ ਨੇ ਕਿਹਾ ਕਿ ਪੰਜਾਬ ਭਰ ਵਿੱਚ ਰੁਜ਼ਗਾਰ ਮੇਲਿਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਅਧੀਨ ਜ਼ਿਲ੍ਹਾ ਵਿੱਚ ਤੀਸਰਾ ਰੋਜ਼ਗਾਰ ਮੇਲਾ ਹੈ। ਉਨ੍ਹਾਂ ਕਿਹਾ ਕਿ ਰੋਜ਼ਗਾਰ ਮੇਲਾ ਕੋਰਡੀਆ ਕਾਲਜ, ਸੰਘੋਲ ਵਿਖੇ ਮੇਲੇ ਲੱਗ ਰਿਹਾ ਹੈ।

Spread the love