ਕੁਰਨੂਲ, 16 ਅਪ੍ਰੈਲ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਤੀਰਥ ਉਤੇ ਜਾ ਰਹੇ ਯਾਤਰੀਆਂ ਨਾਲ ਆਂਧਰਾ ਪ੍ਰਦੇਸ਼ ਵਿੱਚ ਭਿਆਨਕ ਹਾਦਸਾ ਵਾਪਰਿਆ ਹੈ, ਜਿਸ ਵਿੱਚ 8 ਲੋਕਾਂ ਦੀ ਮੌਤ ਹੋ ਗਈ। ਜ਼ਿਲ੍ਹਾ ਕੁਰਨੂਲ ਦੇ ਚਿਲਕਲਾਡੋਨਾ ਨੇੜੇ ਇਕ ਬੋਲੇਰੋ ਗੱਡੀ ਦੀ ਟਰੱਕ ਨਾਲ ਟਕਰਾਉਣ ਕਾਰਨ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿੱਚ 8 ਲੋਕਾਂ ਦੀ ਮੌਤ ਹੋਣ ਦੀ ਖਬਰ ਹੈ। ਪੁਲਿਸ ਮੁਤਾਬਕ ਤੀਰਥ ਯਾਤਰਾ ਲਈ ਜਾ ਰਹੇ ਸਨ। ਹਾਦਸੇ ਵਿੱਚ ਕਈ ਲੋਕ ਜ਼ਖਮੀ ਵੀ ਹੋ ਗਏ।

ਪੁਲਿਸ ਅਨੁਸਾਰ ਅੱਠ ਲੋਕਾਂ ਦੀ ਮੌਤ ਹੋ ਗਈ। ਕੁਰਨੂਲ ਪੁਲਿਸ ਅਧਿਕਾਰੀਆਂ ਮੁਤਾਬਕ ਪੰਜ ਪੀੜਤਾਂ ਦੀ ਮੌਤ ਮੌਕੇ ਉਤੇ ਹੋ ਗਈ, ਜਦੋਂ ਕਿ ਤਿੰਨ ਹੋਰ ਨੇ ਹਸਪਤਾਲ ਵਿੱਚ ਦਮ ਤੋੜ ਦਿੱਤਾ। ਇਸ ਹਾਦਸੇ ਵਿੱਚ 10 ਤੋਂ ਵੱਧ ਜ਼ਖਮੀ ਹੋ ਗਏ। ਮ੍ਰਿਤਕ ਕਰਨਾਟਕ ਦੇ ਰਹਿਣ ਵਾਲੇ ਸਨ।

Spread the love