ਚੰਡੀਗੜ੍ਹ, 16 ਅਪ੍ਰੈਲ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਖਡੂਰ ਸਾਬਿ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਅੱਜ ਹਾਈਕੋਰਟ ਵਿੱਚੋਂ ਵੱਡਾ ਝਟਕਾ ਲੱਗਿਆ ਹੈ। ਹਾਈਕੋਰਟ ਵਿੱਚ ਐਨਐਸਏ ਤਹਿਤ ਹਿਰਾਸਤ ਨੂੰ ਚੁਣੌਤੀ ਦੇਣ ਵਾਲੀ ਪਟੀਸ਼ ਖਾਰਜ ਕਰ ਦਿੱਤੀ ਹੈ। ਮੁੱਖ ਜੱਜ ਸ਼ੀਲ ਨਾਗੂ ਦੀ ਅਗਵਾਈ ਵਾਲੇ ਬੈਂਚ ਨੇ ਫੈਸਲਾ ਸੁਣਾਉਂਦਿਆਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਵਿਰੁੱਧ ਜਾਰੀ ਹਿਰਾਸਤ ਦੇ ਹੁਕਮ ਪੂਰੀ ਤਰ੍ਹਾਂ ਸਪੱਸ਼ਟ ਹਨ ਅਤੇ ਨਿਆਂਇਕ ਸਮੀਖਿਆ ਦੇ ਦਾਇਰੇ ਵਿੱਚ ਨਹੀਂ ਆਉਂਦੇ।

ਅੰਮ੍ਰਿਤਪਾਲ ਸਿੰਘ ਵੱਲੋਂ ਦਾਇਰ ਪਟੀਸ਼ਨ ਵਿੱਚ ਕਿਹਾ ਗਿਆ ਸੀ ਕਿ ਉਸ ਦੀ ਹਿਰਾਸਤ ‘ਮਨਮਾਨੀ’ ਹੈ ਅਤੇ ਸੰਵਿਧਾਨ ਦੇ ਤਹਿਤ ਮਿਲੇ ਮੌਲਿਕ ਅਧਿਕਾਰਾਂ ਦੀ ਉਲੰਘਣਾ ਹੈ। ਉਨ੍ਹਾਂ ਦੇ ਵਕੀਲ ਨੇ ਦਲੀਲ ਦਿੰਦੇ ਹੋਏ ਕਿਹਾ ਕਿ ਅੰਮ੍ਰਿਤਪਾਲ ਇਕ ਸਮਾਜ ਸੁਧਾਰਕ ਵਜੋਂ ਨਸ਼ਾ ਵਿਰੋਧੀ ਮੁਹਿੰਗਾਂ ਚਲਾ ਰਿਹਾ ਸੀ ਅਤੇ ਉਸਦੇ ਭਾਸ਼ਣ ਸਿੱਖ ਕਦਰਾਂ-ਕੀਮਤਾਂ ਉਤੇ ਆਧਾਰਿਤ ਸਨ, ਨਾ ਕਿ ਹਿੰਸਾਂ ਉਤੇ। ਦੂਜੇ ਪਾਸੇ ਸਰਕਾਰ ਵੱਲੋਂ ਪੇਸ਼ ਹੋਏ ਸੀਨੀਅਰ ਐਡਵੋਕੇਟ ਨੇ ਹਿਰਾਸਤ ਦਾ ਬਚਾਅ ਕਰਦੇ ਹੋਏ ਗੰਭੀਰ ਤੱਥ ਪੇਸ਼ ਕੀਤਾ। ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ ਪਟੀਸ਼ਨਰ ਦੀ ਉਸ ਦਲੀਲ ਨੂੰ ਵੀ ਰੱਦ ਕਰ ਦਿੱਤਾ ਕਿ ਹਿਰਾਸਤ ਸਿਰਫ਼ ਪੁਰਾਣੀਆਂ ਐਫਆਈਆਰਜ਼ (FIRs) ’ਤੇ ਆਧਾਰਿਤ ਹੈ। ਕੇਂਦਰ ਸਰਕਾਰ ਵੱਲੋਂ ਐਡੀਸ਼ਨਲ ਸਾਲਿਸਟਰ ਜਨਰਲ ਸੱਤਿਆ ਪਾਲ ਜੈਨ ਨੇ ਪੱਖ ਰੱਖਿਆ। ਇਸ ਫੈਸਲੇ ਤੋਂ ਬਾਅਦ ਹੁਣ ਅੰਮ੍ਰਿਤਪਾਲ ਸਿੰਘ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਹਿਰਾਸਤ ਜਾਰੀ ਰਹੇਗੀ।

Spread the love