ਸ਼ਾਮ ਚੁਰਾਸੀ, 13 ਜੂਨ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਸ਼ਾਮ ਚੁਰਾਸੀ ਨਗਰ ਕੌਂਸਲ ਲਈ ਅੱਜ ਪਈਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਵੱਡੀ ਜਿੱਤ ਹੋਈ ਹੈ। ਸ਼ਾਮ ਚੁਰਾਸੀ ਨਗਰ ਕੌਂਸਲ ਚੋਣਾਂ ਵਿੱਚ 9 ਵਿਚੋਂ 6 ਉਤੇ ਆਮ ਆਦਮੀ ਪਾਰਟੀ ਨੇ ਜਿੱਤ ਪ੍ਰਾਪਤ ਕੀਤੀ ਹੈ। ਵਾਰਡ ਨੰਬਰ 1, 2, 3,4, 7 ਅਤੇ 8 ਉਤੇ ਆਮ ਆਦਮੀ ਪਾਰਟੀ ਨੇ ਜਿੱਤ ਪ੍ਰਾਪਤ ਕੀਤੀ ਹੈ। ਵਾਰਡ ਨੰਬਰ 5 ਤੇ 6 ਕਾਂਗਰਸ ਅਤੇ ਵਾਰਡ ਨੰਬਰ 9 ਉਤੇ ਆਜ਼ਾਦ ਉਮੀਦਵਾਰ ਨੇ ਜਿੱਤ ਪ੍ਰਾਪਤ ਕੀਤੀ।

Spread the love