ਚੰਡੀਗੜ੍ਹ, 23 ਫਰਵਰੀ

ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ ਦੇ ਗਠਜੋੜ ਦੀ ਚਰਚਾਵਾਂ ‘ਤੇ ਆਮ ਆਦਮੀ ਪਾਰਟੀ ਨੇ ਹਮਲਾ ਬੋਲਿਆ ਹੈ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਇੱਕੋ ਥਾਲੀ ਦੇ ਚੱਟੇ-ਵੱਟੇ ਨੇ ਤੇ ਪਰਦੇ ਪਿੱਛੇ ਅਕਾਲੀਆਂ ਦਾ ਭਾਜਪਾ ਨਾਲ ਗਠਜੋੜ ਕਾਇਮ ਹੈ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ, ਭਾਜਪਾ ਤੇ ਕੈਪਟਨ ਨੇ ਕਿਸਾਨਾਂ ਨੂੰ ਧੋਖਾ ਦਿੱਤਾ ਹੈ ਤੇ ਲੋਕ ਦਿਖਾਵੇ ਲਈ ਅਲੱਗ-ਅਲੱਗ ਚੋਣ ਲੜੀ।

ਆਮ ਆਦਮੀ ਪਾਰਟੀ ਨੇ ਦਾਅਵਾ ਕੀਤਾ ਕਿ ਪੰਜਾਬ ਵਿੱਚ ਬਾਦਲ, ਭਾਜਪਾ ਅਤੇ ਕੈਪਟਨ ਦੇ ਗਠਜੋੜ ਦੀ ਸਰਕਾਰ ਨਹੀਂ ਬਣੇਗੀ, ਭਾਜਾਪਾ ਵਾਲੇ ਅਕਾਲੀ ਦਲ ਬਾਦਲ ਅਤੇ ਕੈਪਟਨ ਅਮਰਿੰਦਰ ਸਿੰਘ ਨਾਲ ਜਿੰਨਾ ਮਰਜੀ ਮਜ਼ਬੂਤ ਗੱਠਜੋੜ ਕਰ ਲੈਣ।

ਭਗਵੰਤ ਮਾਨ ਨੇ ਕਿਹਾ ਕਿ ਅਕਾਲੀ ਦਲ ਬਾਦਲ, ਭਾਜਪਾ ਅਤੇ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ, ਮਜ਼ਦੂਰਾਂ ਅਤੇ ਪੰਜਾਬ ਵਾਸੀਆਂ ਨੂੰ ਧੋਖ਼ਾ ਦਿੱਤਾ ਹੈ, ਇਸ ਲਈ ਪੰਜਾਬ ਦੇ ਵੋਟਰਾਂ ਨੇ ਇਨ੍ਹਾਂ ਰਿਵਾਇਤੀ ਪਾਰਟੀਆਂ ਨੂੰ ਮੁੱਢ ਤੋਂ ਹੀ ਨਿਕਾਰ ਦਿੱਤਾ ਹੈ। ਪਰ ਸੱਤਾ ਦੇ ਲਾਲਚ ‘ਚ ਪਈਆਂ ਰਿਵਾਇਤੀ ਪਾਰਟੀਆਂ ਇੱਕਜੁਟ ਹੋ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਰੋਕਣ ਦੇ ਯਤਨ ਕਰ ਰਹੀਆਂ ਹਨ। ਇਸੇ ਲਈ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਸਮੇਤ ਭਾਰਤੀ ਜਨਤਾ ਪਾਰਟੀ ਦੇ ਆਗੂ ਅਮਿਤ ਸ਼ਾਹ ਤੇ ਹੋਰ ਆਗੂ ਪੰਜਾਬ ‘ਚ ਸਰਕਾਰ ਬਣਾਉਣ ਦੀ ਕੋਝੀਆਂ ਚਾਲਾਂ ਚੱਲ ਰਹੇ ਹਨ।

‘ਆਪ’ ਵੱਲੋਂ ਭਗਵੰਤ ਮਾਨ ਨੇ ਕਿਹਾ ਕਿ ਪਰਦੇ ਦੇ ਪਿੱਛੇ ਅਕਾਲੀ ਦਲ ਬਾਦਲ ਦਾ ਭਾਜਪਾ ਨਾਲ ਰਾਜਸੀ ਗੱਠਜੋੜ ਅੱਜ ਵੀ ਕਾਇਮ ਹੈ। ਅਕਾਲੀ ਦਲ ਬਾਦਲ ਨੇ ਭਾਜਪਾ ਨਾਲੋਂ ਅਲੱਗ ਹੋ ਅਤੇ ਚੋਣਾਂ ਲੜ ਕੇ ਕਿਸਾਨਾਂ ਅਤੇ ਪੰਜਾਬੀਆਂ ਦੇ ਅੱਖਾਂ ‘ਚ ਘੱਟਾ ਪਾਉਣ ਦੀ ਕੋਸ਼ਿਸ਼ ਕੀਤੀ ਹੈ।ਉਨਾਂ ਕਿਹਾ ਕਿ 10 ਮਾਰਚ ਨੂੰ ਆਉਣ ਵਾਲੇ ਨਤੀਜੇ ਕਿਸਾਨਾਂ ਅਤੇ ਪੰਜਾਬੀਆਂ ਨੂੰ ਧੋਖ਼ਾ ਦੇਣ ਵਾਲਿਆਂ ਦੀਆਂ ਉਮੀਦਾਂ ਖਿਲਾਫ਼ ਆਉਣਗੇ, ਕਿਉਂਕਿ ਪੰਜਾਬ ਦੇ ਲੋਕਾਂ ਨੇ ਸੱਤਾ ਬਦਲੀ ਲਈ ਵੋਟਾਂ ਪਾਈਆਂ ਹਨ, ਜਿਸ ਤੋਂ ਸਾਫ਼ ਸੰਦੇਸ਼ ਆ ਗਿਆ ਕਿ ਇਸ ਵਾਰ ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ।

Spread the love