ਚੰਡੀਗੜ੍ਹ, 18 ਜੂਨ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਮੁੱਖ ਮੰਤਰੀ ਭਗਵੰਤ ਮਾਨ ਦੀ ਵਿਵਾਦਤ ਵੀਡੀਓ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਜਾਂਚ ਦੀਆਂ ਰਿਪੋਰਟਾਂ ਜਾਰੀ ਕੀਤੀਆਂ ਗਈਆਂ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਪਾਰਟੀ ਦੇ ਜਨਰਲ ਸਕੱਤਰ ਬਲਤੇਜ ਪੰਨੂ ਵੱਲੋਂ ਪ੍ਰੈਸ ਕਾਨਫਰੰਸ ਦੌਰਾਨ ਰਿਪੋਰਟ ਜਾਰੀ ਕੀਤੀ ਗਈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਬਦਨਾਮ ਕਰਨ ਲਈ ਸਾਜਿਸ਼ਾਂ ਰਚੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਵੀਡੀਓ ਨੂੰ ਲੈ ਕੇ ਦੋ ਪੰਜਾਬ ਤੋਂ ਬਾਹਰਲੀਆਂ ਲੈਬ ਤੋਂ ਜਾਂਚ ਕਰਵਾਈ ਗਈ ਹੈ, ਜਿਸ ਨੂੰ ਭਾਰਤ ਸਰਕਾਰ ਵੱਲੋਂ ਮਾਨਤਾ ਪ੍ਰਾਪਤ ਹੈ। ਉਨ੍ਹਾਂ ਕਿਹਾ ਕਿ ਇਸ ਵੀਡੀਓ ਦੀਆਂ 1191 ਐਂਗਲ ਤੋਂ ਜਾਂਚ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਨ ਦੀਆਂ ਫਰਜ਼ੀ ਵੀਡੀਓ ਤਿਆਰ ਕਰਕੇ ਕਿਰਦਾਰਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਥ ਖਿਲਾਫ ਸਾਜਿਸ਼ਾਂ ਰਚਣ ਵਿੱਚ ਮਾਹਿਰ ਹੈ।

ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਕਥਿਤ ਵਿਵਾਦਤ ਵੀਡੀਓ ਸਬੰਧੀ ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਕੁਲਦੀਪ ਸਿੰਘ ਗੜਗੱਜ ਵੱਲੋਂ ਰਿਪੋਰਟ ਜਨਤਕ ਕੀਤੀ ਗਈ ਸੀ, ਜਿਸ ਵਿੱਚ ਕਿਹਾ ਗਿਆ ਸੀ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਵੀਡੀਓ ਸਹੀ ਹੈ, ਇਹ ਜ਼ਾਅਲੀ ਨਹੀਂ ਹੈ। ਇਸ ਵੀਡੀਓ ਵਿੱਚ ਕੋਈ ਛੇੜਛਾੜ ਨਹੀਂ ਹੋਈ। ਅੱਜ ਆਮ ਆਦਮੀ ਪਾਰਟੀ ਵੱਲੋਂ ਇਸ ਸਬੰਧੀ ਦੋ ਰਿਪੋਰਟਾਂ ਨਸ਼ਰ ਕੀਤੀਆਂ ਗਈਆਂ ਹਨ।

Spread the love