ਚੰਡੀਗੜ੍ਹ, 12 ਜੂਨ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਸੋਸ਼ਲ ਮੀਡੀਆ ਉਤੇ ਬਣੀ ਕਾਕਰੋਚ ਜਨਤਾ ਪਾਰਟੀ ਵੱਲੋਂ ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਸੰਘਰਸ਼ ਸ਼ੁਰੂ ਕੀਤਾ ਗਿਆ ਹੈ। ਕਾਕਰੋਚ ਜਨਤਾ ਪਾਰਟੀ ਵੱਲੋਂ ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਅੰਮ੍ਰਿਤਸਰ ਵਿੱਚ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਕਾਕਰੋਚ ਜਨਤਾ ਪਾਰਟੀ ਦੇ ਸਸਥਾਪਕ ਅਭਿਜੀਤ ਦੀਪਕੇ ਨੇ ਸੋਸ਼ਲ ਮੀਡੀਆ ਉਤੇ ਇਕ ਪੋਸਟ ਪਾ ਕੇ ਦਿੱਤਾ। ਅਭਿਜੀਤ ਦੀਪਕੇ ਨੇ ਕਿਹਾ ਕਿ ਮੈਂ 13 ਜੂਨ ਨੁੰ ਅੰਮ੍ਰਿਤਸਰ ਆ ਰਿਹਾ ਹੈ। ਉਨ੍ਹਾਂ ਕਿਹਾ ਕਿ 13 ਜੂਨ ਨੂੰ ਸ਼ਾਮ 4 ਵਜੇ ਅੰਮ੍ਰਿਤਸਰ ਪਹੁੰਚਣਗੇ। ਵਿਦਿਆਰਥੀਆਂ ਅਤੇ ਨੌਜਵਾਨਾਂ ਨੂੰ ਅੰਮ੍ਰਿਤਸਰ ਗੇਟ ਪਹੁੰਚਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸ਼ਾਂਤਮਈ ਪ੍ਰਦਰਸ਼ਨ ਕਰਕੇ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਅਸਤੀਫੇ ਦੀ ਮੰਗ ਕੀਤੀ ਜਾਵੇਗੀ।

Spread the love