ਜਲਾਲਾਲਬਾਦ, 22 ਜਨਵਰੀ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਅਗਲੀ ਅਕਾਲੀ ਦਲ ਤੇ ਬਸਪਾ ਗਠਜੋੜ ਸਰਕਾਰ ਰੇਤ ਤੇ ਸ਼ਰਾਬ ਦੇ ਕੰਮਾਂ ਲਈ ਸਰਕਾਰੀ ਨਿਗਮ ਬਣਾ ਕੇ ਇਹਨਾਂ ਦੇ ਮਾਫੀਆ ਖਤਮ ਕਰ ਦੇਵੇਗੀ।

ਇਥੇ ਹਲਕੇ, ਜਿਥੋਂ ਉਹ ਚੋਣ ਲੜਨ ਰਹੇ ਹਨ, ਦੇ ਦੌਰੇ ਵੇਲੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਕਿ ਪਿਛਲੇ ਪੰਜ ਸਾਲਾਂ ਵਿਚ ਕਾਂਗਰਸੀ ਆਗੂਆਂ ਵੱਲੋਂ ਚਲਾਏ ਜਾ ਰਹੇ ਰੇਤ ਤੇ ਸ਼ਰਾਬ ਮਾਫੀਆ ਨੇ ਸਰਕਾਰੀ ਖ਼ਜ਼ਾਨੇ ਦੀ ਅੰਨੀ ਲੁੱਟ ਕੀਤੀ ਹੈ। ਇਯ ਮਾਫੀਆ ਨੇ ਲੋਕਾਂ ਨੁੰ ਬਹੁਤ ਵੱਡੀਆਂ ਤਕਲੀਫਾਂ ਦਿੱਤੀਆਂ ਤੇ ਇਕੱਲੇ ਤਰਨਤਾਰਨ ਇਲਾਕੇ ਵਿਚ ਜ਼ਹਿਰੀਲੀ ਸ਼ਰਾਬ ਪੀਣ ਨਾਲ 100 ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਗਈ। ਉਹਨਾਂ ਕਿਹਾ ਕਿ ਹਾਲ ਹੀ ਵਿਚ ਅਸੀਂ ਵੇਖਿਆ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸ਼ਰਾਬ ਫੈਕਟਰੀਆਂ ਦੇ ਮਾਲਕਾਂ ਤੋਂ ਸ਼ਰ੍ਹੇਆਮ ਫਿਰੌਤੀਆਂ ਲੈ ਰਹੇ ਸਨ। ਇਹ ਸਭ ਕੁਝ ਬੰਦ ਹੋਣਾ ਚਾਹੀਦਾ ਹੈ। ਅਸੀਂ ਸਰਕਾਰੀ ਨਿਗਮ ਬਣਾ ਕੇ ਇਹਨਾਂ ਧੰਦਿਆਂ ਦੇ ਕੰਮਕਾਜ ਵਿਚ ਪਾਰਦਰਸ਼ਤਾ ਲਿਆ ਕੇ ਇਸ ਮਾਫੀਆ ਦਾ ਭੋਗ ਪਾਵਾਂਗੇ।

Spread the love