ਚੰਡੀਗੜ੍ਹ, 16 ਅਪ੍ਰੈਲ, ਦੇਸ਼ ਕਲਿੱਕ ਬਿਓਰੋ :

ਸ਼੍ਰੋਮਣੀ ਅਕਾਲੀ ਦਲ ਦੇ ਆਗੂ ਦੇ ਹੋਟਲ ਵਿੱਚ ਚਲਦੇ ਦੇਹ ਵਪਾਰ ਦੇ ਧੰਦੇ ਦਾ ਪਰਦਾਫਾਸ ਕੀਤਾ ਗਿਆ ਹੈ। ਮੋਗਾ ਪੁਲਿਸ ਵੱਲੋਂ ਹੋਟਲ ਡੈਵਲ ਜੋਨ ‘ਚ ਛਾਪੇਮਾਰੀ ਕੀਤੀ ਗਈ। ਥਾਣਾ ਮਹਿਣਾ ਪੁਲਿਸ ਵੱਲੋਂ ਇਤਲਾਹ ਮਿਲੀ ਸੀ ਕਿ ਇੱਥੇ ਦੇਹਵਪਾਰ ਦਾ ਧੰਦਾ ਚਲਾਇਆ ਜਾ ਰਿਹਾ ਹੈ। ਇਸ ਦੀ ਸੂਚਨਾ ਮਿਲਦਿਆਂ ਹੀ ਛਾਪਾਮਾਰੀ ਕੀਤੀ ਗਈ, ਜਿੱਥੋਂ 14 ਕੁੜੀਆਂ ਮਿਲੀਆਂ ਹਨ, 7 ਪੁਰਸ਼ ਵਿਅਕਤੀ ਮਿਲੇ। ਇਕ ਨਾਬਾਲਗ ਬੱਚੀ ਵੀ ਬਰਾਮਦ ਹੋਈ ਹੈ।

ਇਸ ਦਾ ਪਰਦਾਫਾਸ ਹੋਣ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਸ਼੍ਰੋਮਣੀ ਅਕਾਲੀ ਦਲ ਉਤੇ ਵੱਡਾ ਹਮਲਾ ਕੀਤਾ ਹੈ। ਆਮ ਆਦਮੀ ਪਾਰਟੀ ਦੇ ਜਨਰਲ ਸਕੱਤਰ ਬਲਤੇਜ ਪੰਨੂ ਨੇ ਦੱਸਿਆ ਮੋਗਾ ਵਿੱਚ ਅਕਾਲੀ ਦਲ ਦੇ ਆਗੂ ਜਗਜੀਤ ਸਿੰਘ ਜੀਤਾ ਨੂੰ ਦੇਹ ਵਪਾਰ ਦੇ ਵੱਡੇ ਰੈਕੇਟ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਜਗਜੀਤ ਸਿੰਘ ਜੀਤਾ ਵੱਲੋਂ ਚਲਾਏ ਜਾਂਦੇ ਹੋਟਲ ਵਿੱਚ ਪੁਲਿਸ ਵੱਲੋਂ ਛਾਪੇਮਾਰੀ ਕੀਤੀ ਗਈ, ਜਿੱਥੋਂ ਕਈ ਲੜਕੀਆਂ ਬਰਾਮਦ ਕੀਤੀਆਂ ਗਈਆਂ ਹਨ। ਇਨ੍ਹਾਂ ਲੜਕੀਆਂ ਵਿੱਚ ਇਕ ਨਾਬਾਲਗ ਲੜਕੀ ਵੀ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਗ੍ਰਿਫਤਾਰੀ ਤੋਂ ਬਾਅਦ ਅਕਾਲੀ ਦਲ ਦੇ ਕਿਸੇ ਵੀ ਆਗੂ ਦਾ ਬਿਆਨ ਸਾਹਮਣੇ ਨਹੀਂ ਆਇਆ। ਉਨ੍ਹਾਂ ਪਿਛਲੇ ਦਿਨੀਂ ਜਦੋਂ ਅਕਾਲੀ ਦਲ ਵੱਲੋਂ ਪੰਜਾਬ ਬਚਾਓ ਰੈਲੀ ਕੀਤੀ ਗਈ ਸੀ ਤਾਂ ਉਸ ਸਮੇਂ ਜਗਜੀਤ ਸਿੰਘ ਜੀਤਾ ਦੀ ਫੋਟੋ ਵੀ ਸਾਹਮਣੇ ਆਈ ਹੈ। ਬਲਤੇਜ ਪੰਨੂ ਨੇ ਕਿਹਾ ਕਿ ਅਕਾਲੀ ਦਲ ਦੇ ਆਗੂਆਂ ਦਾ ਨਾਮ ਦੇਹ ਵਪਾਰ ਵਰਗੇ ਗੰਭੀਰ ਮਾਮਲੇ ਵਿੱਚ ਆਉਣਾ ਅਤੇ ਗ੍ਰਿਫਤਾਰੀ ਹੋਣ ਬਹੁਤ ਚਿੰਤਾਜਨਕ ਹੈ। ਉਨ੍ਹਾਂ ਇਹ ਵੀ ਕਿਹਾ ਕਿ ਮੋਗਾ ਵਿੱਚ ਪਹਿਲਾਂ ਵੀ ਇਕ ਸੈਕਸ ਸੰਕੈਡਲ ਸਾਹਮਣੇ ਆਇਆ ਸੀ ਜਿਸ ਵਿੱਚ ਅਕਾਲੀ ਦਲ ਦੇ ਕਈ ਸੀਨੀਅਰ ਆਗੂਆਂ ਦੇ ਨਾਮ ਜੁੜੇ ਸਨ।

Spread the love